Tuesday, September 29, 2026

ਹਫ਼ਤਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 10 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਸਮਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ PPN1007201701ਵਲੋਂ ਹਫ਼ਤਵਾਰੀ ਧਾਰਮਿਕ ਸਮਾਗਮ ਰਾਣਾ ਸਿੰਘ ਸੋਢੀ ਸਿਰਕੀ ਬਾਜ਼ਾਰ ਦੇ ਗ੍ਰਹਿ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਪ੍ਰਧਾਨ ਜਰਨੈਲ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਸ਼ਰਨਜੀਤ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਦਿਲਜੀਤ ਸਿੰਘ, ਨਰਿੰਦਰਪਾਲ ਸਿੰਘ ਹੈਪੀ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ  ਸਨਮਾਨਿਤ ਕੀਤਾ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply