
ਅੰਮ੍ਰਿਤਸਰ, 5 ਜੁਲਾਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਦੀ ਵਿਦਿਆਰਥਣ ਅਵਨੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਬੀ. ਐਡ 2013-14 ਦੀ ਪ੍ਰੀਖਿਆ ‘ਚ ਯੂਨੀਵਰਸਿਟੀ ‘ਚੋਂ ਦੂਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਂਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ‘ਤੇ ਉਨ੍ਹਾਂ ਵਧਾਈ ਦਿੰਦਿਆ ਦੱਸਿਆ ਕਿ ਅਵਨੀਤ ਕੌਰ ਨੇ ਉਕਤ ਇਮਤਿਹਾਨ ‘ਚ 1000 ‘ਚੋਂ 793 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਜਦ ਕਿ ਰਿਸ਼ਮਾ ਵਡੇਰਾ ਨੇ ੭੮੭ ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ ਪੰਜਵੇਂ ਸਥਾਨ ‘ਤੇ ਆਪਣੀ ਥਾਂ ਬਣਾਈ। ਪ੍ਰਿੰ: ਡਾ. ਢਿੱਲੋਂ ਨੇ ਕਿਹਾ ਕਾਲਜ ਸਟਾਫ਼ ਦੁਆਰਾ ਕਰਵਾਈ ਗਈ ਮਿਹਨਤ ਦਾ ਨਤੀਜਾ ਹੈ ਕਿ ਜਿੱਥੇ ਕਾਲਜ ਦੀਆਂ ਵਿਦਿਆਰਥਣਾਂ ਹੋਰਨਾਂ ਗਤੀਵਿਧੀਆਂ ‘ਚ ਮੱਲ੍ਹਾਂ ਮਾਰ ਰਹੀਆਂ ਹਨ, ਉੱਥੇ ਪੜ੍ਹਾਈ ‘ਚ ਵੀ ਸ਼ਾਨਦਾਰ ਨਤੀਜੇ ਹਾਸਲ ਕਰ ਰਹੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਹੋਰ ਸਖ਼ਤ ਮਿਹਨਤ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਉੱਚ ਸਥਾਨ ਹਾਸਲ ਕਰ ਸਕਣ। ਉਨ੍ਹਾਂ ਇਸ ਮੌਕੇ ਹੋਰਨਾਂ ਵਿਦਿਆਰਥਣਾਂ ਨੂੰ ਪੜ੍ਹਾਈ ਨੂੰ ਮਨ ਲਗਾਕੇ ਕਰਨ ਤੇ ਭਵਿੱਖ ‘ਚ ਸਫ਼ਲਤਾ ਲਈ ਕਾਮਨਾ ਕੀਤੀ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media