Wednesday, September 30, 2026

ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰਪੁਰਬ ਤੇ ਸ਼ਹੀਦੀ ਦਿਹਾੜੇ ਮਨਾਉਣ ਦਾ ਫੈਸਲਾ

ਬਠਿੰਡਾ, 10 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਸਥਾਨਕ ਸ਼ਹਿਰ ਦੇ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਫੇਜ਼-1 PPN1007201704ਵਿਖੇ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਜਿਸ ਵਿਚ ਡਾ: ਮੋਹਿੰਦਰਪਾਲ ਸਿੰਘ ਪਿ੍ਰੰਸੀਪਲ ਗੁਰੂ ਕਾਸ਼ੀ ਕਾਲਜ ਦਮਦਮਾ ਸਾਹਿਬ ਵਲੋਂ ਸੰਗਤਾਂ ਨੂੰ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਦਮਦਮਾ ਸਾਹਿਬ ਅਤੇ ਡਾ. ਹਰਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ ਦੀ ਪ੍ਰੇਰਣਾ ਕੀਤੀ।
ਗੁਰਮਤਿ ਪ੍ਰਚਾਰ ਸਭਾ ਬਠਿੰਡਾ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਉਨਾਂ ਦੀ ਜਥੇਬੰਦੀ ਵਲੋਂ ਹਰ ਐਤਵਾਰ ਸ਼ਾਮ ਨੂੰ ਕੀਤੇ ਜਾ ਰਹੇ ਹਫਤਾਵਾਰੀ ਸਮਾਗਮ, ਉਸ ਦਿਨ ਜਾਂ ਨੇੜੇ ਤੇੜੇ ਆਉਣ ਵਾਲੇ ਗੁਰਪੁਰਬ ਜਾਂ ਸਿੱਖ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰ ਕੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਦੇ ਸਹਿਯੋਗ ਨਾਲ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਹੀ ਮਨਾਇਆ ਕਰਨਗੇ।ਇਸ ਮੌਕੇ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਏ ਗੁਰਮਤਿ ਪ੍ਰਚਾਰਕਾਂ ਦਾ ਸਨਮਾਨ ਵੀ ਕੀਤਾ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply