ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੇਲਾਨੇ ਗਏ ਬਾਇਓਟੈਕਨੋਲਾਜੀ- ਸਮੈਸਟਰ 4 ਦੇ
ਐਲਾਨੇ ਨਤੀਜਿਆਂ ਵਿੱਚ ਡੀ.ਏ.ਵੀ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਯੂਨੀਵਰਸਿਟੀ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਇਸ ਪ੍ਰਾਪਤੀ `ਤੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕਾਲਜ ਦੇ ਬਾਇਓਟੈਕਨੋਲਾਜੀ ਵਿਭਾਗ ਦੇ ਮੁਖੀ ਡਾ. ਵਿਕਾਸ ਗੁਪਤਾ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਉਸ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਪ੍ਰੋ. ਅਸ਼ਮਾ ਵਾਲੀਆ ਕਾਲਜ ਰਜਿਸਟਰਾਰ, ਡਾ. ਅਨੀਤਾ ਮਹਾਜਨ, ਡਾ. ਰਜਨੀ ਬਾਲੀਆ, ਡਾ. ਰੁਪਿੰਦਰ ਕੌਰ ਅਤੇ ਪ੍ਰੋ. ਮਹਿਕ ਖੋਸਲਾ ਵੀ ਮੌਜੂਦ ਸਨ।
Check Also
ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …
Punjab Post Daily Online Newspaper & Print Media