ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) -ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਲਟੀ ਸਕਿੱਲਡ ਡਿਵੈਲਪਮੈਂਟ ਸੈਂਟਰ ਜਿਸ ਵਿੱਚ ਬੱਚਿਆਂ ਨੂੰ
ਵੱਖ ਵੱਖ ਕਿੱਤਿਆਂ ਦੀ ਸਿਖਲਾਈ ਦੇ ਕੇ ਆਪਣੇ ਪੈਰਾਂ ਉੱਤੇ ਖੜਨ ਦੇ ਯੋਗ ਬਣਾਇਆ ਜਾਂਦਾ ਹੈ, ਦੇ ਬੱਚਿਆਂ ਨੂੰ ਕੰਪਨੀਆਂ ਵਲੋਂ ਰੋਜ਼ਗਾਰ ਮਿਲਣ ਲੱਗ ਪਿਆ ਹੈ।ਇਹ ਜਾਣਕਾਰੀ ਦਿੰਦੇ ਮਲਟੀ ਸਕਿੱਲਡ ਸੈਂਟਰ ਕਬੀਰ ਪਾਰਕ ਦੇ ਮੁੱਖੀ ਸੁਖਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨਾਂ ਦੇ ਕੇਂਦਰ ਵਿੱਚ ਵੱਖ ਵੱਖ ਕੰਪਨੀਆਂ ਵਲੋਂ ਰੋਜ਼ਗਾਰ ਮੇਲਾ ਲਗਾਇਆ ਗਿਆ।ਜਿਸ ਵਿਚ ਵਰਦਮਾਨ ਗਰੁੱਪ, ਬਿਰਲਾ ਸਨ ਲਾਈਫ, ਸਨਰਾਈਜ ਇੰਸੋਰੈਂਸ, ਰਿਲਾਇੰਸ ਫਰੈਸ਼, ਸਾਡਾ ਪਿੰਡ ਅਤੇ ਐਸ.ਵੀ.ਐਲ ਨਾਮੀ ਕੰਪਨੀਆਂ ਨੇ ਹਿੱਸਾ ਲਿਆ।ਉਨਾਂ ਦੱਸਿਆ ਕਿ ਇਨਾਂ ਕੰਪਨੀਆਂ ਨੇ ਵੱਖ ਵੱਖ ਵਿਸ਼ਿਆਂ ਦੇ ਸਿੱਖਿਅਤ 145 ਬੱਚਿਆਂ ਨੂੰ ਰੋਜ਼ਗਾਰ ਦਾ ਪ੍ਰਸਤਾਵ ਪੇਸ਼ ਕੀਤਾ।
ਉਨਾਂ ਦੱਸਿਆ ਕਿ ਕੇਂਦਰ ਵਲੋਂ ਕਰਵਾਏ ਜਾਂਦੇ ਵੱਖ ਵੱਖ ਕੋਰਸਾਂ ਜਿਸ ਵਿੱਚ ਰਿਟੇਲ, ਫੂਡ ਪ੍ਰੋਸੈਸਿੰਗ, ਟੂਰਿਜ਼ਮ, ਬੀਮਾ, ਹੋਟਲ ਸਨਅਤ ਸ਼ਾਮਲ ਹਨ ਦੇ ਬੱਚਿਆਂ ਨੇ ਇਸ ਰੋਜ਼ਗਾਰ ਮੇਲੇ ਦਾ ਲਾਹਾ ਲਿਆ।ਉਨਾਂ ਭਰੋਸਾ ਦਿੱਤਾ ਕਿ ਉਕਤ ਸੈਂਟਰ ਭਵਿੱਖ ਵਿੱਚ ਵੀ ਬੱਚਿਆਂ ਨੂੰ ਸਿੱਖਿਅਤ ਕਰਕੇ ਇਸੇ ਤਰਾਂ ਰੋਜ਼ਗਾਰ ਦੇ ਮੌਕੇ ਮੁਹੱਇਆ ਕਰਵਾਉਂਦਾ ਰਹੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media