ਸਮਰਾਲਾ, 10 ਜੁਲਾਈ (ਪੰਜਾਬ ਪੋਸਟ- ਕੰਗ) – ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ
ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਹੋਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਸਮੂਹ ਚੌਂਕੀਦਾਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਪੇਂਡੂ ਚੌਂਕੀਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ, ਜਿਸ ਵਿੱਚ ਮੌਜੂਦਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਹਰਿਆਣਾ ਰਾਜ ਦੇ ਚੌਂਕੀਦਾਰਾਂ ਦੀ ਤਰਜ਼ ਤੇ ਉਨਾਂ ਦਾ ਮਾਣ ਭੱਤਾ 3500 ਰੁਪਏ ਮਹੀਨਾ, ਸਾਲ ਵਿੱਚ ਦੋ ਵਰਦੀਆਂ, ਛੱਤਰੀ, ਲਾਠੀ, ਟਾਰਚ ਆਦਿ ਵਰਗੀਆਂ ਸਹੂਲਤਾਂ ਦਿੱਤੀਆਂ ਜਾਣ।ਪੰਜਾਬ ਦੇ ਚੌਂਕੀਦਾਰਾਂ ਦਾ ਮਾਣਭੱਤਾ ਹਰੇਕ ਮਹੀਨੇ ਸਮੇਂ ਸਿਰ ਜਾਰੀ ਕੀਤਾ ਜਾਵੇ।ਉਨਾਂ ਪੰਜਾਬ ਸਰਕਾਰ ਪ੍ਰਤੀ ਰੋਸ ਜਾਹਿਰ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੰਜਾਬ ਦੇ ਚੌਂਕੀਦਾਰਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਪੰਜਾਬ ਦੇ ਸਮੂਹ ਚੌਂਕੀਦਾਰ ਸੰਘਰਸ਼ ਛੇੜਨ ਲਈ ਮਜਬੂਰ ਹੋਣਗੇ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜ਼ਿਲਾ ਪ੍ਰਧਾਨ ਜਸਦੇਵ ਸਿੰਘ ਬਰਮਾ, ਮੀਤ ਪ੍ਰਧਾਨ ਮੇਵਾ ਸਿੰਘ ਭੌਰਲਾ, ਗੁਰਦਾਸ ਸਿੰਘ ਮਾਨੂੰਪੁਰ, ਕੁਲਵੰਤ ਸਿੰਘ ਮਾਨੂੰਪੁਰ, ਹਰਬੰਸ ਸਿੰਘ ਬਗਲੀ ਕਲਾਂ, ਜੀਤ ਸਿੰਘ ਸਿਹਾਲਾ, ਕੁਲਦੀਪ ਸਿੰਘ ਹਰਿਓ, ਬਾਰੂ ਸਿੰਘ ਰੋਹਲੇ, ਕਰਮਜੀਤ ਸਿੰਘ ਕਲਾਲ ਮਾਜਰਾ ਆਦਿ ਤੋਂ ਇਲਾਵਾ ਸਮਰਾਲਾ ਤਹਿਸੀਲ ਦੇ ਸਮੂਹ ਚੌਂਕੀਦਾਰ ਸ਼ਾਮਲ ਹੋਏ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media