Wednesday, March 18, 2026

ਫਿਨਲੈਂਡ ਦੇ ਪ੍ਰਧਾਨ ਮੰਤਰੀ ਨਾਲ ਪ੍ਰਧਾਨ ਮੰਤਰੀ ਨੇ ਟੈਲੀਫੋਨ `ਤੇ ਕੀਤੀ ਗੱਲ

ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਫਿਨਲੈਂਡ ਦੇ ਪ੍ਰਧਾਨ ਮੰਤਰੀ ਜੁਹਾ ਸਿਪਿਲਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਟੈਲੀਫੋਨ ਕਰ ਕੇ Narender Modiਮਾਲ ਅਤੇ ਸੇਵਾ ਟੈਕਸ (ਜੀ.ਐਸ.ਟੀ) ਦੇ ਇਤਿਹਾਸਕ ਅਤੇ ਸਫਲ ਅਮਲ ਲਈ ਵਧਾਈ ਦਿੱਤੀ।ਦੋਹਾਂ ਆਗੂਆਂ ਨੇ ਫਰਵਰੀ 2016 ਵਿੱਚ ਹੋਈ ਮੀਟਿੰਗ, ਜਦੋਂ ਕਿ ਪ੍ਰਧਾਨ ਮੰਤਰੀ ਸ੍ਰੀ ਸਿਪਿਲਾ ਮੁੰਬਈ ਵਿੱਚ ਮੇਕ ਇਨ ਇੰਡੀਆ ਹਫਤੇ ਵਿੱਚ ਹਿੱਸਾ ਲੈਣ ਆਏ ਸਨ, ਤੋਂ ਬਾਅਦ ਦੇ ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ।ਦੋਹਾਂ ਆਗੂਆਂ ਨੇ ਆਪਸੀ ਸਬੰਧਾਂ ਅਤੇ ਨਿਵੇਸ਼ ਨੂੰ ਹੋਰ ਮਜ਼ਬੂਤ ਕਰਨ ਦੇ ਢੰਗਾਂ ਬਾਰੇ ਚਰਚਾ ਕੀਤੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply