Wednesday, March 18, 2026

ਅਮਰਨਾਥ ਯਾਤਰੀਆਂ `ਤੇ ਹੋਏ ਕਾਇਰਤਾਪੂਰਨ ਹਮਲੇ ਨਾਲ ਅਕਹਿ ਦੁੱਖ ਹੋਇਆ – ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਜੰਮੂ-ਕਸ਼ਮੀਰ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲ ਕਰਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਪ੍ਰਧਾਨ Modi2ਮੰਤਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਅਮਰਨਾਥ ਯਾਤਰੀਆਂ `ਤੇ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਐਨ.ਐਨ ਵੋਹਰਾ ਅਤੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨਾਲ ਵੀ ਗਲ ਕੀਤੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਹਰ ਸੰਭਵ ਸਹਾਇਤਾ ਦਾ ਯਕੀਨ ਦਿਵਾਇਆ ਹੈ ।
ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਅਜਿਹੇ ਕਾਇਰਤਾਪੂਰਨ ਹਮਲਿਆਂ ਅਤੇ ਨਫ਼ਰਤ ਦੇ ਬੁਰੇ ਇਰਾਦਿਆਂ ਨਾਲ ਕਦੇ ਵੀ ਜਿਲ੍ਹਣ ਵਿੱਚ ਨਹੀਂ ਫਸੇਗਾ।ਮੇਰੇ ਵਿਚਾਰ ਉਨ੍ਹਾਂ ਲੋਕਾਂ ਨਾਲ ਹਨ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੇ ਹਮਲੇ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ।ਜ਼ਖ਼ਮੀਆਂ ਦੇ ਨਾਲ ਮੇਰੀਆਂ ਪ੍ਰਾਰਥਨਾਵਾਂ।ਜੰਮੂ-ਕਸ਼ਮੀਰ ਵਿੱਚ ਸ਼ਾਂਤਮਈ ਅਮਰਨਾਥ ਯਾਤਰੀਆਂ `ਤੇ ਹੋਏ ਕਾਇਰਤਾਪੂਰਨ ਹਮਲੇ ਨਾਲ ਅਕਹਿ ਦੁੱਖ ਹੋਇਆ।ਸਾਰਿਆਂ ਵੱਲੋਂ ਇਸ ਹਮਲੇ ਦੀ ਜ਼ੋਰਦਾਰ ਨਿੰਦਾ ਕਰਨੀ ਬਣਦੀ ਹੈ।ਜੰਮੂ-ਕਸ਼ਮੀਰ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਮੈਂ ਗੱਲ ਕੀਤੀ ਹੈ ਅਤੇ ਲੋੜੀਂਦੀ ਹਰ ਸੰਭਵ ਸਹਾਇਤਾ ਦਾ ਯਕੀਨ ਦਿਵਾਇਆ ਹੈ ।”

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply