ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਮਤਿ ਪ੍ਰਚਾਰ ਸਭਾ ਬਠਿੰਡਾ ਵੱਲੋਂ ਕੀਤੇ ਫੈਸਲ। ਅਨੁਸਾਰ ਹਰ ਐਤਵਾਰ ਸ਼ਾਮ ਨੂੰ ਹਫਤਾਵਾਰੀ ਸਮਾਗਮ ਉਸ ਐਤਵਾਰ ਨੂੰ ਆਉਣ ਵਾਲੇ ਜਾਂ ਉਸ ਦੇ ਨੇੜੇ ਤੇੜੇ ਆਉਣ ਵਾਲੇ ਗੁਰਪੁਰਬ ਜਾਂ ਸਿੱਖ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਕੀਤੇ ਜਾਣਗੇ ਅਤੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਇਆ ਕਰਨਗੇ।ਪ੍ਰਚਾਰ ਸਭਾ ਦੇ ਬੁਲਾਰੇ ਭਾਈ ਕਿਰਪਾਲ ਸਿੰਘ ਬਠਿੰਡਾ ਨੇ ਕਿਹਾ ਕਿ ਕੁਝ ਕਾਰਨਾਂ ਕਰਕੇ ਇੱਕ ਦੋ ਗੁਰਪੁਰਬਾਂ ਨੂੰ ਛੱਡ ਕੇ ਬਾਕੀ ਦੇ ਗੁਰਪੁਰਬ, ਭਗਤ ਸਾਹਿਬਾਨ ਦੇ ਪ੍ਰਕਾਸ਼ ਦਿਹਾੜੇ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਇੱਕ ਅੱਧ ਨੂੰ ਛੱਡ ਕੇ ਬਾਕੀ ਦੇ ਕਿਸੇ ਵੀ ਗੁਰਦੁਆਰਾ ਸਾਹਿਬ ਵਿੱਚ ਨਹੀਂ ਮਨਾਏ ਜਾ ਰਹੇ ਇਸ ਲਈ ਸਾਡੀ ਨੌਜਵਾਨ ਪੀੜੀ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੇ ਗੌਰਵਮਈ ਇਤਿਹਾਸ ਤੋਂ ਤਕਰੀਬਨ ਨਾਵਾਕਫ਼ ਰਹਿਣ ਕਰਕੇ ਸਿੱਖੀ ਤੋਂ ਮੂੰਹ ਮੋੜ ਰਹੀ ਹੈ ਜੋ ਕਿ ਸਿੱਖ ਕੌਮ ਦੇ ਭਵਿੱਖ ਲਈ ਖ਼ਤਰੇ ਦੀ ਘੰਟੀ ਹੈ।
ਉਨਾਂ ਕਿਹਾ ਕਿ ਸਾਡੇ ਕੋਲ ਤਾਂ ਇਤਨੇ ਸ਼ਹੀਦ ਹਨ ਕਿ ਜੇ ਹਰ ਰੋਜ ਵੀ ਇੱਕ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇ ਤਾਂ ਵੀ ਸਾਲ ਦੇ 365 ਦਿਨ ਥੋਹੜੇ ਪੈ ਜਾਂਦੇ ਹਨ।ਇਤਿਹਾਸਕ ਦਿਹੜੇ ਨੂੰ ਸਮਰਪਿਤ ਕਰਕੇ ਬਦਲਵੇਂ ਗੁਰਦੁਆਰੇ ਵਿਚ ਗੁਰਦੁਆਰਾ ਪ੍ਰਬੰਧਕਾਂ, ਸੰਗਤਾਂ ਅਤੇ ਸ਼ਹਿਰ ਦੀਆਂ ਸਮੁੱਚੀਆਂ ਜਥੇਬੰਦੀਆਂ ਦੇ ਭਰਵੇਂ ਸਹਿਯੋਗ ਨਾਲ ਬਹੁਤ ਹੀ ਸਾਦਾ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਇਆ ਕਰੇਗਾ।ਉਨਾਂ ਕਿਹਾ ਭੇਟਾ ਰਹਿਤ, ਪਰ ਬਹੁਤ ਹੀ ਵਧੀਆ ਕੀਰਤਨੀ ਜਥਿਆਂ ਅਤੇ ਪ੍ਰਚਾਰਕਾਂ ਦਾ ਪ੍ਰਬੰਧ ਗੁਰਮਤਿ ਪ੍ਰਚਾਰ ਸਭਾ ਵੱਲੋਂ ਕੀਤਾ ਜਾਵੇਗਾ ਅਤੇ ਕੇਵਲ ਦੇਗ, ਵਧੀਆ ਸਾਊਂਡ ਅਤੇ ਸੰਗਤਾਂ ਦੀ ਜਾਣਕਾਰੀ ਲਈ ਇਸ਼ਤਿਹਾਰਬਾਜ਼ੀ ਮੁਹੱਈਆ ਕਰਨ ਦੀ ਜਿੰਮੇਵਾਰੀ ਸਬੰਧਤ ਗੁਰਦੁਆਰਾ ਪ੍ਰਬੰਧਕਾਂ ਦੀ ਹੋਵੇਗੀ।ਲੰਗਰ ਦੇ ਖਰਚੇ ਤੋਂ ਬਚਣ ਲਈ ਪ੍ਰਬੰਧਕਾਂ ਨੇ ਸਮਾਗਮ ਦਾ ਸਮਾਂ ਸ਼ਾਮ 4.30 ਵਜੇ ਤੋਂ 6.30 ਵਜੇ ਰੱਖਿਆ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media