ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਇਹ ਸਾਰੇ ਹੁਕਮ 5 ਸਤੰਬਰ 2017 ਤੱਕ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਕੀਤੇ ਗਏ ਹੁਕਮਾਂ ’ਚ ਕਿਹਾ ਕਿ ਜ਼ਿਲੇ ’ਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ/ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ/ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ।ਇਸੇ ਤਰਾਂ ਇਹ ਵੀ ਹੁਕਮ ਦਿੱਤਾ ਗਿਆ ਕਿ ਜ਼ਿਲੇ ਦੀ ਹਦੂਦ ਅੰਦਰ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸ ਅੰਦਰ ਸਫਰ ਦੌਰਾਨ ਅਸ਼ਲੀਲ ਗਾਣੇ ਨਹੀਂ ਲਾਏ ਜਾਣਗੇ।ਇੱਕ ਹੋਰ ਹੁਕਮ ਰਾਹੀਂ ਬਠਿੰਡਾ ਕੇਂਦਰੀ ਜੇਲ ’ਚ ਮੋਬਾਇਲ ਫੋਨ ਅਤੇ ਹੋਰ ਦੂਰ ਸੰਚਾਰ ਮਾਧਿਅਮ ਦੀ ਵਰਤੋਂ ’ਤੇ ਮੁਕੰਮਲ ਰੋਕ ਲਗਾਈ ਗਈ ਹੈ।
ਇਸੇ ਤਰਾਂ ਇਹ ਵੀ ਹੁਕਮ ਦਿੱਤਾ ਗਿਆ ਕਿ ਜ਼ਿਲੇ ਦੀ ਹਦੂਦ ਅੰਦਰ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸ ਅੰਦਰ ਸਫ਼ਰ ਦੌਰਾਨ ਅਸ਼ਲੀਲ ਗਾਣੇ ਵਜਾਉਣ ’ਤੇ ਰੋਕ ਲਗਾਈ ਗਈ ਹੈ।ਉਨਾਂ ਨੇ ਇੱਕ ਹੋਰ ਹੁਕਮ ਅਨੁਸਾਰ ਜ਼ਿਲੇ ’ਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਇਨਾਂ ਹੁੱਕਾ ਬਾਰ ’ਚ ਤੰਬਾਕੂ, ਸ਼ਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜੋ ਕਿ ਤੰਬਾਕੂ ਕੰਟਰੋਲ ਐਕਟ, ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਤੇ ਡਰੱਗ ਅਤੇ ਕਾਸਮੈਟਿਕ ਐਕਟ ਦੀ ਉਲੰਘਣਾ ਹੈ ਅਤੇ ਇਨਾਂ ਕੈਮੀਕਲਾਂ ਦਾ ਇਸਤੇਮਾਲ ਮਨੁੱਖੀ ਸਰੀਰ ਲਈ ਕਾਫ਼ੀ ਘਾਤਕ ਹੈ ਅਤੇ ਸਮਾਜ ਵਿਚ ਮਾੜਾ ਪ੍ਰਭਾਵ ਪਾਉਂਦਾ ਹੈ।ਇਸ ਲਈ ਮਨੁੱਖੀ ਸਰੀਰ ਨੂੰ ਘਾਤਕ ਬਿਮਾਰੀਆਂ ਅਤੇ ਵਿਸ਼ੇਸ਼ ਤੌਰ ’ਤੇ ਨੌਜਵਾਨ/ਵਿਦਿਆਰਥੀ ਵਰਗ ਨੂੰ ਅਜਿਹੇ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media