Wednesday, September 30, 2026

ਅੱਤਵਾਦੀਆਂ ਦੀਆਂ ਕਾਰਵਾਈਆਂ ਦਾ ਡੱਟ ਕੇ ਸਾਹਮਣਾ ਕਰਨਗੇ ਦੇਸ਼ ਵਾਸੀ- ਛੀਨਾ

ਅੰਮ੍ਰਿਤਸਰ, 11 ਜੁਲਾਈ  (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ’ਤੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ Rajinder Chhinaਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ’ਤੇ ਆਪਣਾ ਪ੍ਰਤੀਕ੍ਰਮ ਦਿੰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਹ ਅਤਿ ਨਿੰਦਨਯੋਗ ਕਾਰਾ ਦੱਸਿਆ ਹੈ ।
ਛੀਨਾ ਨੇ ਕਿਹਾ ਕਿ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਦੌਰਾਨ ਗੁਜਰਾਤ ਦੇ ਵਲਵਾੜ ਨਾਲ ਸਬੰਧਿਤ ਯਾਤਰੀਆਂ ’ਚੋਂ 7 ਸ਼ਰਧਾਲੂਆਂ ਦੀ ਮੌਤ ਅਤੇ 32 ਹੋਰ ਜਖ਼ਮੀ ਹੋਏ ਹਨ, ਜੋ ਕਿ ਕਾਇਰਤਾ ਦਾ ਸਬੂਤ ਹੈ।ਉਨ੍ਹਾਂ ਕਿਹਾ ਕਿ ਹਿੰਦੁਸਤਾਨ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਲਈ ਅੱਤਵਾਦ ਵੱਲੋਂ ਜੋ ਘਿਣੌਨੀ ਹਰਕਤ ਕੀਤੀ ਗਈ ਹੈ, ਉਸ ਨਾਲ ਦੇਸ਼ ਵਾਸੀ ਡਗਮਗਾਉਣ ਵਾਲੇ ਨਹੀਂ, ਸਗੋਂ ਉਨ੍ਹਾਂ ਦੀ ਕੋਝੀ ਕਾਰਵਾਈ ਨੂੰ ਇਕ ਚੁਣੌਤੀ ਵਜੋਂ ਲੈਂਦਿਆਂ ਅੱਤਵਾਦੀਆਂ ਦੀ ਅਜਿਹੀ ਘਟੀਆ ਸੋਚ ਅਤੇ ਦਹਿਸ਼ਤ ਫੈਲਾਉਣ ਵਾਲੀਆਂ ਕਾਰਵਾਈਆਂ ਦਾ ਡੱਟ ਕੇ ਸਾਹਮਣਾ ਕਰਨਗੇ।ਛੀਨਾ ਨੇ ਇਸ ਮੌਕੇ ਮਾਰੇ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply