Wednesday, September 30, 2026

ਦੂਜੇ ਪੜਾਅ ਵਜੋਂ ਦੁਆਬਾ ਜ਼ੋਨ ’ਚ ਧਰਮ ਪ੍ਰਚਾਰ ਲਹਿਰ 31 ਜੁਲਾਈ ਤੋਂ – ਪ੍ਰੋ: ਬਡੂੰਗਰ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਦੁਆਬਾ ਜ਼ੋਨ ਦੀ ਸ਼ੁਰੂਆਤ ਤਖਤ PPN1107201714ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 31 ਜੁਲਾਈ ਨੂੰ ਇੱਕ ਮਹਾਨ ਗੁਰਮਤਿ ਸਮਾਗਮ ਰਾਹੀਂ ਕੀਤੀ ਜਾਵੇਗੀ, ਜਿਸ ਦੀਆਂ ਤਿਆਰੀਆਂ ਸਬੰਧੀ ਦੁਆਬੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ 17 ਜੁਲਾਈ ਨੂੰ ਤਖਤ ਸਾਹਿਬ ਵਿਖੇ ਬੁਲਾਈ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸੰਗਤਾਂ ਨੂੰ ਗੁਰਮਤਿ ਫਲਸਫੇ, ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਰਹਿਣੀ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਉਪਰਾਲੇ ਆਰੰਭੇ ਗਏ ਹਨ।ਦੁਆਬਾ ਜ਼ੋਨ ਦੇ ਸਮਾਗਮਾਂ ਦੀ ਆਰੰਭਤਾ 31 ਜੁਲਾਈ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਰਾਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਵਿਚ ਹਰ ਵਰਗ ਦਾ ਸਾਥ ਲਿਆ ਜਾਵੇਗਾ ਅਤੇ ਗੁਰਮਤਿ ਪ੍ਰਚਾਰ ਲਈ ਆਰੰਭੇ ਯਤਨਾਂ ਤਹਿਤ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵੀ ਸਮਾਗਮ ਆਯੋਜਿਤ ਕੀਤੇ ਜਾਣਗੇ।ਉਨ੍ਹਾਂ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਮਹਾਨ ਵਿਰਸੇ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਅਰੰਭੀ ਲਹਿਰ ਦਾ ਹਿੱਸਾ ਬਨਣ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਮਨਜੀਤ ਸਿੰਘ ਤੇ ਅਜੈਬ ਸਿੰਘ ਅਭਿਆਸੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply