Wednesday, September 30, 2026

ਸਿੱਖ ਪ੍ਰਤੀਨਿਧ ਬੋਰਡ ਉੜੀਸਾ ਤੋਂ ਸਤਪਾਲ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸਿੱਖ ਪ੍ਰਤੀਨਿਧ ਬੋਰਡ ਉੜੀਸਾ ਦੇ ਮੈਂਬਰ ਸਤਪਾਲ ਸਿੰਘ ਭੁਵਨੇਸ਼ਵਰ ਨੇ ਸਚਖੰਡ ਸ੍ਰੀ ਹਰਿਮੰਦਰ PPN1107201715ਸਾਹਿਬ ਵਿਖੇ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਤਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸਤਪਾਲ ਸਿੰਘ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਆਰਤੀ ਸਾਹਿਬ, ਜਗਨਨਾਥ ਪੁਰੀ (ਉੜੀਸਾ) ਦੀ ਸੇਵਾ ਸੰਭਾਲ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਬਲਵਿੰਦਰ ਸਿੰਘ ਵੇਈਂਪੂਈਂ, ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸਕੱਤਰ ਡਾ. ਰੂਪ ਸਿੰਘ, ਅਵਤਾਰ ਸਿੰਘ ਸੈਂਪਲਾ ਤੇ ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply