Saturday, November 14, 2026

ਸਰਕਾਰੀ ਰਾਜਿੰਦਰਾ ਕਾਲਜ ਵਿਖੇ ਨੌਜਵਾਨ ਵੋਟਰਾਂ ਦੀ ਵੋਟ ਰਜਿਸਟਰੇਸ਼ਨ ਆਰੰਭੀ

ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ 18 ਤੋਂ 21 ਸਾਲ ਦੇ ਨੋਜਵਾਨ ਵੋਟਰਾਂ PPN1207201703ਦੀ ਰਜਿਸਟਰੇਸ਼ਨ ਸਬੰਧੀ ਵਿਸ਼ੇਸ਼ ਮੁਹਿੰਮ ਅੱਜ ਬਠਿੰਡਾ ਸ਼ਹਿਰੀ (92) ਦੇ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਆਰੰਭੀ ਗਈ।ਇਸ ਸਬੰਧੀ ਸੂਚਨਾ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ, ਬਠਿੰਡਾ (ਸ਼ਹਿਰ) ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਦੱਸਿਆ ਕਿ ਮੁਹਿੰਮ ਦਾ ਮੁੱਖ ਮੰਤਵ ਵੱਧ ਤੋਂ ਵੱਧ ਨੌਜਵਾਨਾਂ ਦੀ ਵੋਟ ਬਨਾਉਣਾ ਅਤੇ ਉਨਾਂ ਨੂੰ ਵੋਟ ਪਾਉਣ ਦੇ ਅਧਿਕਾਰ ਲਈ ਪ੍ਰੇਰਤ ਕਰਨਾ ਹੈ।ਉਨਾ ਦੱਸਿਆ ਕਿ ਸਰਕਾਰੀ ਰਾਜਿੰਦਰਾ ਕਾਲਜ ’ਚ ਇਸ ਸਮੇਂ ਦਾਖ਼ਲੇ ਜਾਰੀ ਹਨ ਅਤੇ ਇਥੇ ਵੱਡੀ ਗਿਣਤੀ ਵਿਚ ਨੌਜਵਾਨ ਆਉਂਦੇ ਜਾਂਦੇ ਹਨ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ, ਪਾਰਕਾਂ ਅਤੇ ਜਨਤਕ ਥਾਵਾਂ ਤੇ ਵੀ ਵੋਟਾਂ ਸਬੰਧੀ ਹੈਲਪ ਡੈਸਕ ਲਗਾਏ ਜਾਣਗੇ।ਉਨਾਂ ਕਿਹਾ ਕਿ ਹੈਲਪ ਡੈਸਕ ਦੀ ਨਿਗਰਾਨੀ ਸਬੰਧਤ ਬੂਥ ਲੇਵਲ ਅਫ਼ਸਰ ਕਰਨਗੇ।ਉਨਾਂ ਕਿਹਾ ਕਿ ਨੌਜਵਾਨਾਂ ਨੂੰ ਵੋਟ ਬਨਾਉਣ ਅਤੇ ਉਸ ਅਧਿਕਾਰ ਨੂੰ ਵਰਤਣ ਸਬੰਧੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਣਗੇ।ਇਸ ਦੇ ਨਾਲ ਹੀ ਵੋਟਾਂ ਸਬੰਧੀ ਸਾਹਿਤ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੰਡਿਆ ਜਾਵੇਗਾ।ਉਨਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ ਜ਼ਿਲਾ ਚੋਣ ਦਫ਼ਤਰ ਬਠਿੰਡਾ ਵਿਖੇ ਫੋਨ ਨੰਬਰ 0164-2212525 ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਟੋਲ ਫਰੀ ਨੰਬਰ 1950 ਅਤੇ 1800-180-2332 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …

Leave a Reply