Saturday, November 14, 2026

ਬੀ.ਬੀ.ਕੇ ਡੀ.ਏ.ਵੀ ਵਿਖੇ ਨਵੇਂ ਅਕਾਦਮਿਕ ਸੈਸ਼ਨ ਮੌਕੇ ‘ਵੈਦਿਕ ਹਵਨ’

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਆਰਿਆ ਯੁਵਤੀ ਸਭਾ ਦੁਆਰਾ ਨਵੇਂ ਅਕਾਦਮਿਕ PPN1207201704ਸੈਸ਼ਨ 2017-18 ਦੇ ਸ਼ੁੱਭਆਰੰਭ ਮੌਕੇ ‘ਵੈਦਿਕ ਹਵਨ’ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਉਜਵਲ ਭਵਿੱਖ, ਵਿਸ਼ਵ ਕਲਿਆਣ ਤੇ ਵਿਦਿਆਰਥਣਾਂ ਨੂੰ ਜੀਵਨ ਵਿਚ ਸਹੀ ਦਿਸ਼ਾ ਪ੍ਰਦਾਨ ਕਰਨ ਹਿੱਤ ਪ੍ਰਾਰਥਨਾ ਕੀਤੀ ਗਈ।
ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਭਾਸ਼ਣ ਵਿੱਚ ਸਭ ਤੋਂ ਪਹਿਲਾਂ ਪ੍ਰਮਾਤਮਾ ਦਾ ਧੰਨਵਾਦ ਕੀਤਾ ਅਤੇ ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੁਆਰਾ ਸਮਾਜ ਵਿੱਚ ਚਾਰਾਂ ਵੇਦਾਂ ਦਾ ਪ੍ਰਚਾਰ, ਨਾਰੀ ਉਦਾਰ ਅਤੇ ਸਿੱਖਿਆ ਦੇ ਪ੍ਰਸਾਰ ਲਈ ਕੀਤੇ ਕੰਮ ਅਤੇ ਮਹਾਨ ਤਪੱਸਵੀ ਮਹਾਤਮਾ ਹੰਸਰਾਜ ਦੇ ਲਾਹੌਰ ਵਿਚ ਸਥਾਪਿਤ ਪਹਿਲੇ ਡੀ.ਏ.ਵੀ ਸੰਸਥਾ ਲਈ ਕੀਤੇ ਗਏ ਬਲਿਦਾਨ ਅਤੇ ਯੋਗਦਾਨ ‘ਤੇ ਚਾਨਣਾ ਪਾਇਆ।ਉਨ੍ਹਾਂ ਨੇ ਪਦਮ ਸ਼੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਅਤੇ ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਵੈਦਿਕ ਅਤੇ ਨੈਤਿਕ ਵਿਚਾਰਾਂ ਨਾਲ ਜਾਣੂ ਕਰਵਾਇਆ।ਕਾਲਜ ਦੇ ਪ੍ਰਿੰਸੀਪਲ ਨੇ ਕਾਲਜ ਦੁਆਰਾ ਪ੍ਰਾਪਤ ਅਕਾਦਮਿਕ, ਖੇਡ ਅਤੇ ਸੰਸਕ੍ਰਿਤਿਕ ਉਪਲਬਧੀਆਂ ਬਾਰੇ ਦੱਸਿਆ ਅਤੇ ਵਿਦਿਆਰਥਣਾਂ ਨੂੰ ਆਪਣੀ ਵੈਦਿਕ ਸੰਸਕ੍ਰਿਤੀ ਨਾਲ ਜੁੜੇ ਰਹਿਣ, ਅਨੁਸ਼ਾਸਨ ਦੀ ਪਾਲਣਾ ਕਰਨ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਡਾ. ਵੀ.ਪੀ ਲਖਨਪਾਲ ਅਤੇ ਐਡਵੋਕਟ ਵਿਪਿਨ ਭਸੀਨ ਲੋਕਲ ਮੈਨੇਜਿੰਗ ਕਮੇਟੀ ਸਮੇਤ ਆਰੀਆ ਸਮਾਜ ਦੇ ਹੋਰ ਮੈਂਬਰ ਇੰਦਰਪਾਲ ਆਰੀਆ, ਰਕੇਸ਼ ਮਿਹਰਾ, ਇੰਦਰਜੀਤ ਠੁਕਰਾਲ, ਸੰਦੀਪ ਅਹੁਜਾ, ਰਵੀ ਮੋਹਨ ਆਦਿ ਹਵਨ ਯੱਗ ਵਿੱਚ ਸ਼ਾਮਿਲ ਹੋਏ ਅਤੇ ਕਾਲਜ ਦੇ ਸਟਾਫ ਅਤੇ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਦੀ ਪ੍ਰਸ਼ੰਸ਼ਾ ਕੀਤੀ।ਇਸ ਮੌਕੇ ਕਾਲਜ ਦੇ ਟੀਚਿੰਗ ਅਤੇ ਨਾਲ ਟੀਚਿੰਗ ਸਟਾਫ਼ ਅਤੇ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸ਼ਾਂਤੀ ਪਾਠ ਨਾਲ ਹਵਨ ਸੰਪੂਰਨ ਕੀਤਾ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …

Leave a Reply