ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਦਫਤਰ ਵਿਚ ਲੋਕਾਂ ਦੇ ਕੰਮ ਨਾਲ ਸੰਬਧਤ ਵੱਖ-ਵੱਖ ਬਰਾਚਾਂ, ਜਿਸ ਵਿਚ
ਅਸਲਾ ਬਰਾਂਚ, ਪੇਸ਼ੀ ਬਰਾਂਚ, ਐਮ.ਏ ਬਰਾਂਚ, ਐਲ.ਐਫ.ਏ ਬਰਾਂਚ ਆਦਿ ਮੁੱਖ ਤੌਰ ’ਤੇ ਸ਼ਾਮਿਲ ਹਨ, ਵਿਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕੰਮ ਦੀ ਮੁਹਾਰਤ ਅਤੇ ਲੋੜ ਵੇਖਦੇ ਹੋਏ ਕਰ ਦਿੱਤੇ ਹਨ।ਉਨਾਂ ਆਸ ਪ੍ਰਗਟ ਕੀਤੀ ਹੈ ਕਿ ਨਵੇਂ ਅਹੁਦਿਆਂ ’ਤੇ ਕਰਮਚਾਰੀ ਵੱਧ ਜ਼ਿੰਮੇਵਾਰੀ ਅਤੇ ਜਵਾਬਦੇਹੀ ਨਾਲ ਕੰਮ ਕਰਨਗੇ।
ਅੱਜ ਸਾਰੇ ਕਰਮਰਚਾਰੀਆਂ ਨਾਲ ਨਵੇਂ ਅਹੁੱਦਿਆਂ ’ਤੇ ਬੈਠਣ ਤੋਂ ਪਹਿਲਾਂ ਦਿਸ਼ਾ-ਨਿਰਦੇਸ਼ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਮੀਟਿੰਗ ਕੀਤੀ, ਜਿਸ ਵਿਚ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਸਹਾਇਕ ਕਮਿਸ਼ਨਰ ਵਿਕਾਸ ਹੀਰਾ ਅਤੇ ਕਾਰਜਕਾਰੀ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਹਾਜ਼ਰ ਹੋਏ।ਰਵਿੰਦਰ ਸਿੰਘ ਨੇ ਇਸ ਮੌਕੇ ਸਪੱਸ਼ਟ ਕੀਤਾ ਕਿ ਕਰਮਚਾਰੀਆਂ ਦੀ ਲਾਪਰਵਾਹੀ ਕਾਰਨ ਡਿਪਟੀ ਕਮਿਸ਼ਨਰ ਦਫਤਰ ਕੰਮ ਕਰਵਾਉਣ ਆਏ ਲੋਕਾਂ ਦੀ ਖੱਜ਼ਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੀ-ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਇਕ ਟੀਮ ਬਣ ਕੇ ਕੰਮ ਕਰਨ।ਉਨਾਂ ਕਿਹਾ ਕਿ ਇੰਨਾਂ ਤਬਾਦਲਿਆਂ ਨਾਲ ਤਜ਼ਰਬੇਕਾਰ ਸੀਨੀਅਰ ਅਧਿਕਾਰੀਆਂ ਅਤੇ ਨੌਜਵਾਨਾਂ ਦੀ ਟੀਮ ਬਣੀ ਹੈ, ਜਿਨਾਂ ਤੋਂ ਬਿਹਤਰ ਕਾਰਗੁਜ਼ਾਰੀ ਦੀ ਆਸ ਹੈ।ਉਨਾਂ ਕਿਹਾ ਕਿ ਜਿਵੇਂ ਡਿਪਟੀ ਕਮਿਸ਼ਨਰ ਸੰਘਾ ਸਾਰੇ ਸਟਾਫ ਦੀ ਗੱਲ ਸੁਣਦੇ ਅਤੇ ਉਸ ਦਾ ਹੱਲ ਕਰਦੇ ਹਨ, ਉਸੇ ਤਰਾਂ ਸਾਡੇ ਦਫਤਰ ਆਏ ਹਰੇਕ ਨਾਗਰਿਕ ਦੀ ਗੱਲ ਸੁਣੀ ਜਾਵੇ ਅਤੇ ਉਸਦਾ ਬਣਦਾ ਕੰਮ ਕੀਤਾ ਜਾਵੇ। ਉਨਾਂ ਕਿਹਾ ਕਿ ਭਾਵੇਂ ਦਫਤਰਾਂ ਵਿਚ ਸਟਾਫ ਦੀ ਘਾਟ ਹੈ, ਪਰ ਇਸ ਦਬਾਅ ਨੂੰ ਇਕ ਟੀਮ ਬਣ ਕੇ ਘੱਟ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਜੇਕਰ ਤੁਸੀਂ ਸਾਰੇ ਆਪਣੀ-ਆਪਣੀ ਸੀਟ ਦਾ ਕੰਮ ਧਿਆਨ ਅਤੇ ਲਗਨ ਨਾਲ ਕਰਨ ਦੀ ਆਦਤ ਪਾਓ ਤਾਂ ਕੰਮ ਵਿਚ ਹੁੰਦੀ ਦੇਰੀ ’ਤੇ ਕਾਬੂ ਪਾਇਆ ਜਾ ਸਕਦਾ ਹੈ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media