ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੇ
ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਜਿਲਾ ਸਮਾਜਿਕ ਸੁਰੱਖਿਆ ਅਫਸਰ ਜਸਬੀਰ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਇਕ ਵਿਸ਼ੇਸ ਕੈਂਪ ਲਗਾਇਆ ਗਿਆ।ਕੈਂਪ ਵਿੱਚ ਧੀਰਜ ਸ੍ਰੀਵਾਸਤਵ ਸਹਾਇਕ ਡਾਇਰੈਕਟਰ ਬੀ.ਆਰ.ਸੀ ਲੁਧਿਆਣਾ ਵਿਸ਼ੇਸ ਰੂਪ ਵਿੱਚ ਹਾਜ਼ਰ ਹੋਏ।ਇਸ ਤੋਂ ਇਲਾਵਾ ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ, ਡਾ. ਤਰਸੇਮ ਸਿੰਘ ਡੀ.ਐਚ.ਓ ਪਠਾਨਕੋਟ, ਡਾ. ਮਨਦੀਪ, ਹੁਕਮ ਸਿੰਘ ਟ੍ਰੇਨਰ ਬੀ.ਆਰ.ਸੀ ਲੁਧਿਆਣਾ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਇਸ ਕੈਂਪ ਦੋਰਾਨ ਜਾਣਕਾਰੀ ਦਿੰਦੇ ਹੋਏ ਜਿਲਾ ਸਮਾਜਿਕ ਸੁਰੱਖਿਆ ਅਫਸਰ ਜਸਬੀਰ ਸਿੰਘ ਸੰਧੂ ਨੇ ਦੱਸਿਆ ਕਿ ਕੈਂਪ ਦੇ ਦੋਰਾਨ 112 ਲਾਭਪਾਤਰੀਆਂ ਨੂੰ ਅੰਗਹੀਣ ਸਰਟੀਫਿਕੇਟ ਦਿੱਤੇ ਗਏ ਅਤੇ 55 ਲਾਭਪਾਤਰੀਆਂ ਦੇ ਆਈ ਕਾਰਡ ਵੀ ਬਣਾਏ ਗਏ ਹਨ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ 41 ਲਾਭਪਾਤਰੀਆਂ ਦੇ ਪੈਨਸਨ ਦੇ ਲਈ ਫਾਰਮ ਭਰੇ ਗਏ।ਉਨਾਂ ਦੱਸਿਆ ਕਿ ਅਗਲਾ ਕੈਂਪ 14 ਜੁਲਾਈ ਨੂੰ ਬੰਧਾਨੀ ਵਿਖੇ ਲਗਾਇਆ ਜਾਵੇਗਾ।ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨਾਂ ਕੈਂਪਾਂ ਦਾ ਵੱਧ ਤੋ ਵੱਧ ਲਾਭ ਉਠਾਉਣ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media