Wednesday, February 25, 2026

ਹੁੱਡਾ ਵਲੋਂ ਹਰਿਆਣਾ ਲਈ ਵੱਖਰੀ ਸਿੱਖ ਗੁਰਦੁਆਰਾ ਕਮੇਟੀ ਦਾ ਐਲਾਨ- 11 ਜੁਲਾਈ ਨੂੰ ਹੋਵੇਗਾ ਬਿੱਲ ਪਾਸ

PPN060701

ਕੈਥਲ, 6 ਜੁਲਾਈ ( ਪੰਜਾਬ ਪੋਸਟ ਬਿਊਰੋ)- ਆਖਿਰ ਹਰਿਆਣਾ ਵਿੱਚ ਅਲੱਗ ਗੁਰਦੁਆਰਾ ਪ੍ਰਬੰਧਕ ਕਮੇਟੀ ਬਨਾਉਣ ਦਾ ਐਲਾਨ ਕਰ ਦਿਤਾ ਗਿਆ ਹੈ। ਇਸ ਐਲਾਨ ਨਾਲ ਹੀ 2004 ਵਿੱਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਠਾਈ ਗਈ ਮੰਗ ਆਪਣੀ ਮੰਜ਼ਲ ਦੇ ਕਰੀਬ ਹੋ ਗਈ ਹੈ।ਕੈਥਲ ਵਿੱਚ ਹੋਏ ਸਿੱਖ ਸੰਮੇਲਨ ਦੌਰਾਨ ਵੱਡੀ ਗਿਣਤੀ’ ਹਰਿਆਣਾ ਦੇ ਸਿੱਖਾਂ ਨੇ ਸ਼ਿਰਕਤ ਕੀਤੀ, ਨੂੰ ਸੰਬੋਧਨ ਕਰਦਿਆਂ ਹੋਇਆਂ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਦੇ ਸਿੱਖ ਆਗੂਆਂ ਦੀ ਮੰਗ ਨੂੰ ਪੂਰਾ ਕਰਦਿਆਂ ਅੱਲਗ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਲਾਨ ਕੀਤਾ। ਉਨਾਂ ਇਸ ਮੌਕੇ ਕਿਹਾ ਕਿ ਇਸ ਕਮੇਟੀ ਦੇ ਗਠਨ ਬਾਰੇ ਬਿਲ ਹਰਿਆਣਾ ਹਰਿਆਣਾ ਵਿਧਾਨ ਸਭਾ ਦੇ 11 ਜੁਲਾਈ ਨੂੰ ਹੋਣ ਵਾਲੇ ਇਜਲਾਸ ਵਿੱਚ ਪਾਸ ਕਰ ਦਿਤਾ ਜਾਵੇਗਾ।ਇਸ ਸੰਮੇਲਨ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ,  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਿਸ਼ੇਸ਼ ਤੌਰ ‘ਤੇ ਪੁੱਜੇ ਜਦਕਿ ਹਰਿਆਣਾ ਦੇ ਵਿੱਤ ਮੰਤਰੀ ਤੇ ਗੁਰਦੁਆਰਾ ਕਮੇਟੀ ਦੇ ਗਠਨ ਲਈ ਬਣੀ ਕਮੇਟੀ ਦੇ ਚੇਅਰਮੈਨ ਸ੍ਰ. ਹਰਮੋਹਿੰਦਰ ਸਿੰਘ ਚੱਠਾ, ਰਣਦੀਪ ਸਿੰਘ ਸੂਰਜੇਵਾਲਾ, ਨਵੀਨ ਜਿੰਦਲ ਆਦਿ ਵੀ ਹਾਜਰ ਸਨ।ਇਸ ਮੌਕੇ ਕੁੱਝ ਸਿੱਖਾਂ ਨੇ ਮੁੱਖ ਮੰਤਰੀ ਹੁੱਡਾ ਨੂਮ ਕਾਲੀਆਂ ਝੰਡੀਆਂ ਵਿਖਾਉਣ ਦੀ ਕੋਸ਼ਿਸ਼ ਕੀਤੀ, ਜਿੰਨਾਂ ਵਿਚੋਂ ੬ ਸਿੱਖਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਕਮੇਟੀ ਦੇ ਐਲਾਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਤੇ ਜਥੇ: ਅਵਤਾਰ ਸਿੰਘ ਨੇ ਇਸ ਨੂੰ ਕਾਂਗਰਸ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੱਸਿਆ  ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਐਲਾਨ ਵਿਰੁੱਧ 7 ਜੁਲਾਈ ਨੂੰ ਜੀਦ ਵਿੱਚ ਰੋਸ ਪ੍ਰਗਟ ਕਰਨ ਦਾ ਐਲਾਨ ਕੀਤਾ ਗਿਆ ਹੈ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply