ਅੰਮ੍ਰਿਤਸਰ, 12 ਜੁਲਾਈ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਪਿੰਡ ਮਹਿਤਾ ਦੇ 8 ਸ਼ਰਧਾਲੂਆਂ ਦੇ ਲਾਪਤਾ ਹੋਣ ‘ਤੇ
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰਾ ਸਿੰਘ ਰਾਵਤ ਨੂੰ ਇਕ ਪੱਤਰ ਲਿਖ ਕੇ ਸ਼ਰਧਾਲੂਆਂ ਦੀ ਭਾਲ ਲਈ ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ‘ਤੇ ਸ਼ਰਧਾ ਭਾਵਨਾ ਨਾਲ ਪੁੱਜੇ ਯਾਤਰੂਆਂ ਦੇ ਲਾਪਤਾ ਹੋਣ ਨਾਲ ਉਨ੍ਹਾਂ ਦੇ ਪਰਿਵਾਰ ਸਦਮੇ ਵਿਚ ਹਨ।ਇਸ ਲਈ ਪੁਲਿਸ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਭਾਲ ਲਈ ਤੇਜ਼ੀ ਨਾਲ ਯਤਨ ਕਰਨੇ ਚਾਹੀਦੇ ਹਨ।
ਪ੍ਰੋ: ਬਡੂੰਗਰ ਨੇ ਕਿਹਾ ਕਿ ਹਰ ਸਾਲ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਹਨ ਜਦਕਿ ਅਜਿਹੀਆਂ ਖਬਰਾਂ ਨਾਲ ਸੰਗਤ ਦੇ ਮਨ ਅੰਦਰ ਡਰ ਤੇ ਸਹਿਮ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਲਈ ਸੂਬਾ ਸਰਕਾਰ ਤੇ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਗੁਆਚੇ ਸ਼ਰਧਾਲੂਆਂ ਦੀ ਭਾਲ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media