ਧੂਰੀ, 12 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਪ੍ਰਾਇਮਰੀ ਸਕੂਲ ਹਰਚੰਦਪੁਰਾ ਦੇ ਸਕੂਲ ਕੈਂਪਸ ਵਿਚ ਕੁਲਵਿੰਦਰ ਸਿੰਘ ਦਿਉਲ ਦੇ ਉਦਮ ਸਦਕਾ
ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਅਤੇ ਨਸ਼ਿਆਂ ਬਾਰੇ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਟਰੈਫ਼ਿਕ ਇੰਚਾਰਜ ਧੂਰੀ ਪਵਨ ਕੁਮਾਰ ਸ਼ਰਮਾ ਵਲੋਂ ਬਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਕੁਲਵਿੰਦਰ ਸਿੰਘ ਦਿਉਲ ਵੀ ਬਚਿਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸਕੂਲ ਸਟਾਫ਼ ਵਿਚ ਅਮਰਦੀਪ ਸਿੰਘ ਐਚ.ਟੀ ਮੈਡਮ ਨਰਿੰਦਰ ਕੌਰ, ਮੈਡਮ ਹਰਪ੍ਰੀਤ ਕੌਰ,ਮੈਡਮ ਬਿੰਦਰ ਕੌਰ ਤੋਂ ਇਲਾਵਾ ਗੁਰਮੇਲ ਸਿੰਘ ਪਨੇਸਰ, ਕਰਮਜੀਤ ਸਿੰਘ, ਚਮਕੌਰ ਸਿੰਘ ਪਿੰਡ ਵਾਸੀਆਂ ਅਤੇ ਬੱਚਿਆਂ ਦੇ ਮਾਤਾ-ਪਿਤਾ ਵੀ ਮੌਜੂਦ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media