Tuesday, September 29, 2026

ਉਤਰ-ਪੂਰਬ ਦੇ ਵੱਖ-ਵੱਖ ਹਿੱਸਿਆਂ `ਚ ਹੜ੍ਹਾਂ ਦੀ ਸਥਿਤੀ ਬਾਰੇ ਪ੍ਰਧਾਨ ਮੰਤਰੀ ਨੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉਤਰ-ਪੂਰਬੀ ਖੇਤਰ ਦੇ ਵੱਖ-ਵੱਖ ਹਿਸਿਆਂ ਵਿਚ ਹੜ੍ਹਾਂ ਤੋਂ ਪੈਦਾ ਹੋ ਰਹੀ Modi1ਸਥਿਤੀ ਉੱਤੇ ਚਿੰਤਾ ਪ੍ਰਗਟਾਈ ਹੈ।ਪ੍ਰਧਾਨ ਮੰਤਰੀ ਨੇ ਕਿਹਾ “ਉਹ ਉਤਰ-ਪੂਰਬ ਦੇ ਵੱਖ-ਵੱਖ ਹਿਸਿਆਂ ਵਿੱਚ ਹੜ੍ਹਾਂ ਤੋਂ ਪੈਦਾ ਹੋ ਰਹੀ ਸਥਿਤੀ ਉਤੇ ਚਿੰਤਤ ਹਾਂ।ਮੈਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਦੁਖ ਦਰਦ ਵਿਚ ਸ਼ਾਮਲ ਹਾਂ।ਸਾਰਾ ਦੇਸ਼ ਉੱਤਰ ਪੂਰਬ ਦੇ ਲੋਕਾਂ ਲਈ ਦੁਖ ਦੀ ਇਸ ਘੜੀ ਵਿੱਚ ਸਾਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।ਕੇਂਦਰ ਸਥਿਤੀ ਨੂੰ ਆਮ ਵਾਂਗ ਬਣਾਉਣ ਵਿੱਚ ਹਰ ਸੰਭਵ ਸਹਾਇਤਾ ਦੇਵੇਗਾ।ਮੈਂ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਅਤੇ ਹੋਰ ਅਧਿਕਾਰੀਆਂ ਨਾਲ ਦਿੱਲੀ ਅਤੇ ਸੂਬਿਆਂ ਵਿੱਚ ਹੜਾਂ ਦੀ ਸਥਿਤੀ ਬਾਰੇ ਵੀ ਗੱਲਬਾਤ ਕੀਤੀ ਹੈ।ਮੈਂ ਆਪਣੇ ਸਾਥੀ ਕਿਰਨ ਰਿਜਿਜੂ ਨੂੰ ਕਿਹਾ ਹੈ ਕਿ ਉਹ ਨਿੱਜੀ ਤੌਰ ’ਤੇ ਬਚਾਅ ਅਤੇ ਸਹਾਇਤਾ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ।“

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply