Tuesday, December 24, 2024

150 ਹੈਕਟੇਅਰ ਖੇਤਰ ’ਚ ਨਵੇਂ ਬਾਗ ਤੇ ਪਿੰਡ ਪੱਧਰੀ 16 ਕੈਂਪ ਲਾਉਂਣ ਦਾ ਟੀਚਾ ਮਿਥਿਆ- ਡੀ.ਸੀ

ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ PPN1407201701ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਡਾ. ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਗੁਰਪ੍ਰੀਤ ਸਿੰਘ ਉਪ ਮੰਡਲ ਅਫ਼ਸਰ ਦਫਤਰ ਭੂਮੀ ਰੱਖਿਆ ਅਫਸ਼ਰ ਪਠਾਨਕੋਟ, ਕੁਲਦੀਪ ਸਿੰਘ ਡੀ.ਐਸ.ਪੀ ਹੈਡਕੁਆਟਰ ਅਤੇ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਅਤੇ ਅਗਾਹਵਧੂ ਕਿਸਾਨ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਮਿੱਟੀ ਦੇ 2158 ਸੈਂਪਲ ਲਏ ਗਏ ਸਨ ਜਿਸ ਵਿੱਚੋਂ 372 ਸੈਂਪਲ ਟੈਸਟ ਕਰਕੇ ਕਿਸਾਨਾਂ ਨੂੰ ਰਿਪੋਰਟਾਂ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਖੇਤੀ ਬਾੜੀ ਵਿਭਾਗ ਵਲੋਂ ਜਿਲਾ ਪੱਧਰ ’ਤੇ 1 ਕੈਂਪ ਅਤੇ ਬਲਾਕ ਪੱਧਰ ਤੇ 8 ਕੈਂਪ ਲਗਾ ਕੇ ਲੋਕਾਂ ਨੂੰ ਫਸਲ ਦੀ ਬਿਜਾਈ ਕਰਨ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਂਣ ਲਈ ਜਾਗਰੂਕ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਸਰਵਿਸ ਅਧੀਨ ਬੀਜਾਂ ਦੇ ਕੁੱਲ 50 ਸਂੈਪਲ, ਐਕਟ ਅਧੀਨ ਬੀਜਾਂ ਦੇ 37 ਸੈਂਪਲ ਅਤੇ ਕੀੜੇਮਾਰ ਦਵਾਈਆਂ ਦੇ 5 ਸੈਂਪਲ ਲਏ ਗਏ ਹਨ।
ਉਨਾਂ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ 150 ਹੈਕਟੇਅਰ ਖੇਤਰ ’ਚ ਨਵੇਂ ਬਾਗ ਲਗਾਉਂਣ ਅਤੇ ਪਿੰਡ ਪੱਧਰੀ 16 ਕੈਂਪ ਲਗਾਉਂਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਅਧੀਨ ਹੁਣ ਤੱਕ ਇਕ ਕੈਂਪ ਲਗਾ ਕੇ ਬਾਗਬਾਨਾਂ ਨੂੰ ਵਧੇਰੇ ਲਾਭ ਪ੍ਰਾਪਤ ਕਰਨ ਲਈ ਤਕਨੀਕ ਨਾਲ ਬਾਗ ਲਗਾਉਂਣ ਬਾਰੇ ਜਾਗਰੁਕ ਕੀਤਾ ਗਿਆ ਹੈ।ਉਨਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਾਗਬਾਨੀ ਕਰਨ ਵਾਲੇ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਅਤੇ ਵਿਸ਼ੇਸ ਰੂਪ ਵਿੱਚ ਪਠਾਨਕੋਟ ਦੇ ਲੀਚੀ ਕਾਸ਼ਤਕਾਰ ਅਤੇ ਹੋਰ ਬਾਗਬਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾਵੇ।ਇਸ ਤੋਂ ਇਲਾਵਾ ਧਾਰ ਬਲਾਕ ਵਿੱਚ ਆਬਲੇ ਦੇ ਬਾਗ ਲਗਾਉਂਣ ਲਈ ਬਾਗਬਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ, ਕਿਉਕਿ ਇਹ ਲੋਕਾਂ ਦੇ ਰੋਜਗਾਰ ਵਿੱਚ ਸਹਾਇਕ ਹੋ ਸਕਦੇ ਹਨ।  ਇਸ ਮੋਕੇ ਤੇ ਉਨਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਵਿਭਾਗੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੁਕ ਕਰਨ ਦੇ ਲਈ ਇਕ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਡੇਅਰੀ ਯੂਨਿਟਾਂ ਨੂੰ ਕਰਜਾ ਉਪਲੱਭਧ ਕਰਵਾਉਂਣ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।ਮੀਟਿੰਗ ਦੇ ਦੋਰਾਨ ਸ੍ਰੀਮਤੀ ਨੀਲਿਮਾ ਨੇ ਅਗਾਹਵਧੁ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਵਿਭਾਗ ਦੇ ਜਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਰਹਿੰਦਿਆਂ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇ।
ਇਸ ਤੋਂ ਪਹਿਲਾ ਡੀ.ਸੀ ਸ੍ਰੀਮਤੀ ਨੀਲਿਮਾ ਨੇ ਜਿਲਾ ਪਠਾਨਕੋਟ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਰਿਪੋਰਟ ਦਾ ਵੀ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜੋ ਵਿਕਾਸ ਕਾਰਜ ਪਹਿਲਾਂ ਸੁਰੂ ਕੀਤੇ ਜਾਂਦੇ ਹਨ।ਉਨਾਂ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਦੂਸਰੇ ਵਿਕਾਸ ਕਾਰਜਾਂ ਨੂੰ ਸੁਰੂ ਕੀਤਾ ਜਾਵੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply