ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀਂ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਗਏ ਅਤੇ ਵਾਪਸੀ ਸਮੇਂ ਲਾਪਤਾ ਹੋਏ ਯਾਤਰੀਆਂ ਦਾ
ਅਜੇ ਤੱਕ ਕੋਈ ਸੁਰਾਗ ਉਥੋਂ ਦੀ ਪੁਲਿਸ ਨੂੰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਦੇ ਨਾਲ-ਨਾਲ ਹੁਣ ਮੁੱਖ ਮੰਤਰੀ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਤੇਜਵੀਰ ਸਿੰਘ ਵੱਲੋਂ ਵੀ ਇਸ ਲਈ ਉਤਰਾਖੰਡ ਦੇ ਮੁੱਖ ਮੰਤਰੀ ਦਫਤਰ ਨਾਲ ਤਾਲਮੇਲ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਜਿਸ ਦਿਨ ਉਕਤ ਵਿਅਕਤੀਆਂ ਦੇ ਰਿਸ਼ਤੇਦਾਰਾਂ ਮੇਰੇ ਕੋਲ ਆਏ, ਤਾਂ ਮੈਂ ਚੰਮੋਲੀ (ਉਤਰਾਖੰਡ), ਜਿਸ ਜਿਲੇ ਵਿਚ ਹੇਮਕੁੰਟ ਸਾਹਿਬ ਦਾ ਇਲਾਕਾ ਪੈਂਦਾ ਹੈ, ਦੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਕੇ ਸਹਾਇਤਾ ਦੀ ਅਪੀਲ ਕੀਤੀ ਅਤੇ ਨਾਲ ਹੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਉਥੋਂ ਦੀ ਪੁਲਿਸ ਨਾਲ ਤਾਲਮੇਲ ਕਰਕੇ ਗੁੰਮਸ਼ੁਦਾ ਵਿਅਕਤੀਆਂ ਦਾ ਪਤਾ ਲਗਾਉਣ ਲਈ ਕਿਹਾ।
ਉਨਾਂ ਦੱਸਿਆ ਕਿ ਮੇਰੇ ਵੱਲੋਂ ਇਹ ਸਾਰਾ ਮਾਮਲਾ ਮੁੱਖ ਮੰਤਰੀ ਪੰਜਾਬ ਦੇ ਦਫਤਰ ਵੀ ਧਿਆਨ ਵਿਚ ਲਿਆਂਦਾ ਗਿਆ, ਜਿਥੋਂ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਤੇਜਵੀਰ ਸਿੰਘ ਨੇ ਉਤਰਾਖੰਡ ਦੇ ਪਿ੍ਰੰਸੀਪਲ ਸਕੱਤਰ ਨਾਲ ਇਸ ਮੁੱਦੇ ’ਤੇ ਗੱਲਬਾਤ ਕੀਤੀ ਅਤੇ ਮਦਦ ਦੀ ਅਪੀਲ ਕੀਤੀ।ਡਿਪਟੀ ਕਮਿਸ਼ਨਰ ਸੰਘਾ ਨੇ ਦੱਸਿਆ ਕਿ ਅੱਜ ਹੀ।ਉਨਾਂ ਵੱਲੋਂ ਪ੍ਰਿੰਸੀਪਲ ਸਕੱਤਰ ਤੇਜਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨਾਂ ਦੱਸਿਆ ਕਿ ਉਤਰਾਖੰਡ ਦੇ ਮੁੱਖ ਮੰਤਰੀ ਨੇ ਚੰਮੋਲੀ ਦੇ ਡਿਪਟੀ ਕਮਿਸ਼ਨਰ ਨੂੰ ਉਕਤ ਗੁੰਮ ਹੋਏ ਯਾਤਰੂਆਂ ਦੀ ਭਾਲ ਲਈ ਹਦਾਇਤ ਜਾਰੀ ਕੀਤੀ ਹੈ ਅਤੇ ਉਥੋਂ ਦੀ ਪੁਲਿਸ ਤੇ ਪ੍ਰਸ਼ਾਸਨ ਇਸ ਮਾਮਲੇ ਵਿਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ, ਪਰ ਫਿਲਹਾਲ ਉਥੋਂ ਦੀ ਪੁਲਿਸ ਨੂੰ ਇਸ ਬਾਬਤ ਕੋਈ ਸੁਰਾਗ ਨਹੀਂ ਮਿਲਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media