ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ 18 ਤੋਂ 21 ਸਾਲ ਦੇ ਨੌਜਵਾਨਾਂ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨ ਲਈ
ਸ਼ੁਰੂ ਕੀਤੀ ਮੁਹਿੰਮ ਤਹਿਤ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ।ਰੈਲੀ ਨੂੰ ਐਸ.ਡੀ.ਐਮ-1 ਨਿਤੀਸ਼ ਸਿੰਗਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਤੋਂ ਰਵਾਨਾ ਕੀਤਾ।ਰੈਲੀ ਵਿੱਚ ਬੱਚਿਆਂ ਨੇ ਨੌਜਵਾਨਾਂ ਨੂੰ ਵੋਟਰ ਬਣਨ ਵਾਸਤੇ ਪ੍ਰੇਰਿਤ ਕਰਦੇ ਬੈਨਰ ਚੁੱਕੇ ਹੋਏ ਸਨ।ਇਸ ਮੌਕੇ ਸਿੰਗਲਾ ਨੇ ਕਿਹਾ ਕਿ ਨਵੀਆਂ ਵੋਟਾਂ ਵਾਸਤੇ 23 ਜੁਲਾਈ ਨੂੰ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।ਉਨਾਂ ਦੱਸਿਆ ਕਿ ਨਵੇਂ ਵੋਟਰ ਵਜੋਂ ਆਪਣਾ ਨਾਂਅ ਦਰਜ ਕਰਵਾਉਣ ਲਈ ਉਮਰ ਦਾ ਪ੍ਰਮਾਣ ਅਤੇ ਰਿਹਾਇਸ਼ੀ ਪਤੇ ਦਾ ਪ੍ਰਮਾਣ ਦੀ ਲੋੜ ਹੈ।ਉਨਾਂ ਦੱਸਿਆ ਕਿ ਕਿ ਵੋਟਾਂ ਬਣਾਉਣ ਲਈ ਫਾਰਮ ਚੋਣ ਕਮਿਸ਼ਨ ਵੱਲੋਂ ਜਾਰੀ ਨੈਸ਼ਨਲ ਵੋਟਰ ਸਰਵਿਸਜ਼ ਪੋਰਟਲ’ਤੇ ਆਨਲਾਈਨ ਵੀ ਭਰੇ ਜਾ ਸਕਦੇ ਹਨ।
ਸਿੰਗਲਾ ਨੇ ਦੱਸਿਆ ਕਿ ਵੋਟਰ ਵਜੋਂ ਨਾਂਅ ਦਰਜ ਕਰਵਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਟੋਲ ਫ੍ਰੀ ਨੰਬਰ 0172-1950 ਅਤੇ ਜਿਲੇ ਦੀ ਹੈਲਪ ਲਾਈਨ ਨੰਬਰ 0183-2227118 ’ਤੇ ਵੀ ਸੰਪਰਕ ਕਾਇਮ ਕੀਤਾ ਜਾ ਸਕਦਾ ਹੈ।ਇਸ ਮੌਕੇ ਏ.ਈ.ਆਰ.ਓ ਜਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ, ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਅੰਮ੍ਰਿਤਸਰ, ਚੋਣ ਕਾਨੂੰਨਗੋ ਇੰਦਰਜੀਤ ਸਿੰਘ, ਸੁਪਰਵਾਈਜ਼ਰ ਅਤੇ ਬੀ.ਐਲ.ਓ ਸਮੇਤ ਹੋਰ ਅਮਲਾ ਹਾਜ਼ਰ ਸੀ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media