Tuesday, March 17, 2026

ਵਧੀਕ ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ ਵਲੋਂ ਜਿਲੇ ਦੇ ਦਫ਼ਤਰਾਂ `ਚ ਅਚਨਚੇਤ ਚੈਕਿੰਗ

ਕਿਹਾ ਗੈਰ ਹਾਜ਼ਰ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਸਾਰੇ ਦਫ਼ਤਰਾਂ ਵਿੱਚ ਸਰਕਾਰੀ PPN1407201706ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਉੱਤੇ ਅੱਜ ਸਵੇਰੇ ਵਧੀਕ ਡਿਪਟੀ ਕਮਿਸ਼ਨਰ ਅਤੇ ਹਰੇਕ ਤਹਿਸੀਲ ਦੇ ਐਸ.ਡੀ.ਐਮ ਨੇ ਆਪੋ ਆਪਣੇ ਖੇਤਰਾਂ ਵਿੱਚ ਸਰਕਾਰੀ ਦਫ਼ਤਰਾਂ, ਹਸਪਤਾਲਾਂ ਅਤੇ ਸਕੂਲਾਂ ਵਿੱਚ ਅਚਨਚੇਤ ਚੈਕਿੰਗ ਕੀਤੀ, ਜਿਸ ਦੌਰਾਨ ਕਈ ਕਰਮਚਾਰੀ ਗੈਰ ਹਾਜ਼ਰ ਪਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਦਸਿਆ ਕਿ ਉਨਾਂ ਨੇ ਅੱਜ ਸਵੇਰੇ ਸਿਵਲ ਸਰਜਨ ਦਫ਼ਤਰ ਅਤੇ ਡੀ.ਟੀ.ਓ ਦਫ਼ਤਰ ਵਿੱਚ ਅਚਨਚੇਤ ਚੈਕਿੰਗ ਕੀਤੀ ਜਿਸ ਵਿੱਚ ਸਿਵਲ ਸਰਜਨ ਦਫ਼ਤਰ ਦੇ 2 ਫੂਡ ਇੰਸਪੈਕਟਰ ਗੈਰ ਹਾਜ਼ਰ ਪਾਏ ਗਏ ਅਤੇ ਡੀ.ਟੀ.ਓ ਦਫ਼ਤਰ ਵਿੱਚ ਸਾਰੇ ਕਰਮਚਾਰੀ ਹਾਜ਼ਰ ਮਿਲੇ।ਉਨਾਂ ਡੀ.ਟੀ.ਓ ਦਫ਼ਤਰ ਵਿਖੇ ਕੰਮ ਕਰਾਉਣ ਵਾਲੇ ਲੋਕਾਂ ਦੇ ਪੱਖਿਆਂ ਅਤੇ ਹੈਲਪ ਡੈਸਕ ਦੀ ਘਾਟ ਮਹਿਸੂਸ ਕਰਦੇ ਹੋਏ ਸਬੰਧਤ ਅਧਿਕਾਰੀ ਨੂੰ ਇਹ ਕੰਮ ਛੇਤੀ ਪੂਰਾ ਕਰਾਉਣ ਦੀ ਹਦਾਇਤ ਦਿੱਤੀ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
ਉਹਨਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਪਹਿਲੀ ਵਾਰ ਦੇਰੀ ਨਾਲ ਆਉਂਦਾ ਹੈ ਤਾਂ ਉਸ ਦੀ ਜਵਾਬ ਤਲਬੀ ਕੀਤੀ ਜਾਵੇਗੀ ਅਤੇ ਬਣਦੀ ਛੁੱਟੀ ਕੱਟੀ ਜਾਵੇਗੀ, ਜੇ ਉਹ ਮਹੀਨੇ ਵਿੱਚ ਦੂਜੀ ਵਾਰ ਦੇਰੀ ਨਾਲ ਦਫ਼ਤਰ ਆਉਂਦਾ ਹੈ ਤਾਂ ਉਸ ਨੂੰ ਛੋਟੀ ਸਜ਼ਾ ਦੇਣ ਲਈ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮ 1970 ਦੇ ਨਿਯਮ 10 ਅਧੀਨ ਕਾਰਨ ਦੱਸੋ ਨਟਿਸ ਜਾਰੀ ਕੀਤਾ ਜਾਵੇਗਾ ਅਤੇ ਬਣਦੀ ਸਜ਼ਾ ਦਿੱਤੀ ਜਾਵੇਗੀ ਅਤੇ ਜੇ ਉਹ ਮੁਲਾਜ਼ਮ ਮਹੀਨੇ ਵਿੱਚ ਤੀਜੀ ਵਾਰ ਦੇਰੀ ਨਾਲ ਆਉਂਦਾ ਹੈ ਤਾਂ ਉਸ ਨੂੰ ਵੱਡੀ ਸਜ਼ਾ ਦੇਣ ਲਈ ਉਪਰੋਕਤ ਨਿਯਮਾਂ ਦੇ ਨਿਯਮ-8 ਅਧੀਨ ਚਾਰਜ਼ਸ਼ੀਟ ਕੀਤਾ ਜਾਵੇਗਾ।
ਐਸ.ਡੀ.ਐਮ-2 ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਉਨਾਂ ਨੇ ਖੇਤੀਬਾੜੀ ਦਫ਼ਤਰ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ ਅਤੇ ਟਿਊਬਵੈਲ ਕਾਰਪੋਰੇਸ਼ਨ ਦਫ਼ਤਰਾਂ ਦੀ ਚੈਕਿੰਗ ਸਵੇਰੇ 9:15 ਦੇ ਕਰੀਬ ਕੀਤੀ।ਜਿਸ ਵਿੱਚ ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਮਿਲੇ ਜਦਕਿ ਬਾਗਬਾਨੀ ਵਿਭਾਗ ਵਿੱਚ ਇੱਕ, ਭੂਮੀ ਰੱਖਿਆ ਵਿਭਾਗ ਵਿੱਚ 8 ਅਤੇ ਟਿਊਬੈਲ ਕਾਰਪੋਰੇਸ਼ਨ ਦਫ਼ਤਰ ਵਿੱਚ ਇੱਕ ਕਰਮਚਾਰੀ ਗੈਰ ਹਾਜ਼ਰ ਮਿਲੇ।
ਐਸ.ਡੀ.ਐਮ-1 ਨਿਤੀਸ਼ ਸਿੰਗਲਾ ਨੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਸਦਰ ਕਾਨੂੰਨਗੋ ਅਤੇ ਸੇਵਾ ਕੇਂਦਰ ਦੀ ਚੈਕਿੰਗ ਕੀਤੀ, ਜਿਸ ਵਿਚ ਤਹਿਸਲੀਦਾਰ ਦਫ਼ਤਰ ਦੇ 6, ਸਦਰ ਕਾਨੂੰਨਗੋ ਦੇ 1 ਅਤੇ ਸੇਵਾ ਕੇਂਦਰ ਦੇ 2 ਕਰਮਚਾਰੀ ਗੈਰਹਾਜ਼ਰ ਮਿਲੇ।
ਐਸ.ਡੀ.ਐਮ ਅਜਨਾਲਾ ਰਜਤ ਓਬਰਾਏ ਨੇ ਦੱਸਿਆ ਕਿ ਉਨਾਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਸਰਕਾਰੀ ਡਿਸਪੈਂਸਰੀ ਵਿੱਚ ਕੋਈ ਵੀ ਕਰਮਚਾਰੀ ਨਹੀ ਮਿਲਿਆ ਜਦਕਿ ਸਰਕਾਰੀ ਸਕੂਲ ਰੋਖੇ ਵਿਖੇ ਸਾਰੇ ਅਧਿਆਪਕ ਡਿਊਟੀ ਉਪਰ ਮਿਲੇ।
ਐਸ.ਡੀ.ਐਮ ਬਾਬਾ ਬਕਾਲਾ ਤੇਜਦੀਪ ਸਿੰਘ ਨੇ ਦੱਸਿਆ ਕਿ ਉਨਾਂ ਨੇ ਅੱਜ ਤਹਿਸੀਲ ਭਲਾਈ ਦਫ਼ਤਰ, ਸਹਾਇਕ ਰਜਿਸਟਰਾਰ ਕੋਆਪਰੇਟਿਵ ਸੋਸਾਇਟੀ, ਬੀ.ਡੀ.ਪੀ.ਓ ਦਫ਼ਤਰ ਰਈਆ, ਦਫ਼ਤਰ ਸੈਕਟਰੀ ਮਾਰਕਿਟ ਕਮੇਟੀ ਰਈਆ, ਦਫ਼ਤਰ ਨਗਰ ਪੰਚਾਇਤ ਰਈਆ ਅਤੇ ਖੇਤੀਬਾੜੀ ਦਫ਼ਤਰ ਬਾਬਾ ਬਕਾਲਾ ਦੀ ਚੈਕਿੰਗ ਕੀਤੀ।ਜਿਸ ਵਿਚ ਸਹਾਇਕ ਰਜਿਸਟਰਾਰ ਦੇ 2 ਕਮਰਚਾਰੀ, ਬੀ.ਡੀ.ਪੀ.ਓ ਦਫ਼ਤਰ ਦੇ 7 ਕਰਮਚਾਰੀ ਅਤੇ ਮਾਰਕੀਟ ਕਮੇਟੀ ਵਿੱਚ 13 ਕਰਮਚਾਰੀ ਗੈਰਹਾਜ਼ਰ ਮਿਲੇ।
ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੈਰ ਹਾਜ਼ਰ ਪਾਏ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਉਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਅਫ਼ਸਰਾਂ ਤੇ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ ਅਤੇ ਗੈਰ ਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਸਾਰੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਪਣੇ-ਆਪਣੇ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ।ਉਹਨਾਂ ਕਿਹਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਹੀਨੇ ਵਿੱਚ 2-3 ਵਾਰ ਸਰਕਾਰੀ ਦਫ਼ਤਰਾਂ ਵਿੱਚ ਅਚਨਚੇਤੀ ਚੈਕਿੰਗ ਕੀਤੀ ਜਾਇਆ ਕਰੇਗੀ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply