ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ
ਪ੍ਰਬੰਧਕ ਕਮੇਟੀ ਵਲੋਂ ਸੋਮਵਾਰ, 17 ਜੁਲਾਈ ਅਤੇ ਮੰਗਲਵਾਰ 18 ਜੁਲਾਈ ਨੂੰ ਦੋ-ਦਿਨਾ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਕੁਲਮੋਹਨ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿ. ਸਿ. ਗੁ. ਪ੍ਰਬੰਧਕ ਕਮੇਟੀ ਨੇ ਦਸਿਆ ਕਿ ਸੋਮਵਾਰ 17 ਜੁਲਾਈ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਇਤਿਹਾਸਕ ਗੁਰਦੁਆਰਾ ਸਾਹਿਬਾਨ, ਗੁਰਦੁਆਰਾ ਬੰਗਲਾ ਸਾਹਿਬ ਸਰੋਵਰ ਦੀ ਪਰਿਕਰਮਾਂ ਵਿੱਚ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਰਕਾਬ ਗੰਜ ਸਾਹਿਬ, ਗੁਰਦੁਆਰਾ ਨਾਨਕ ਪਿਆਉ ਸਾਹਿਬ, ਗੁਰਦੁਆਰਾ ਬਾਲਾ ਸਾਹਿਬ ਅਤੇ ਗੁਰਦੁਆਰਾ ਮੋਤੀਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਹੋਣਗੇ, ਜਿਨ੍ਹਾਂ ਵਿੱਚ ਪੰਥ ਪ੍ਰਵਾਨਤ ਰਾਗੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਗੁ. ਰਕਾਬ ਗੰਜ ਸਾਹਿਬ, ਗੁ. ਸੀਸਗੰਜ ਸਾਹਿਬ, ਗੁ. ਨਾਨਕ ਪਿਆਉ ਸਾਹਿਬ, ਗੁ. ਬਾਲਾ ਸਾਹਿਬ ਅਤੇ ਗੁ. ਮੋਤੀਬਾਗ ਵਿੱਖੇ ਗੁਰ ਸ਼ਬਦ ਦੇ ਪ੍ਰਮੁੱਖ ਵਿਆਖਿਆਕਾਰ ਗੁਰ ਸ਼ਬਦ ਦੀ ਕੱਥਾ ਰਾਹੀਂ ਗੁਰੂ ਸਾਹਿਬਾਂ ਦੇ ਜੀਵਨ ਅਤੇ ਲੋਕ ਸੇਵਾ ਵਿੱਚ ਪਾਏ ਯੋਗਦਾਨ ਦੇ ਸੰਬੰਧ ਵਿੱਚ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਣਗੇ।ਕੁਲਮੋਹਨ ਸਿੰਘ ਨੇ ਦਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕਰਮਾਂ ਵਿੱਚ ਹੋ ਰਹੇ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਰਾਤ 9 ਵਜੇ ਤੋਂ ਸਮਾਪਤੀ ਤਕ ਚੜ੍ਹਦੀਕਲਾ ਟਾਈਮ ਟੀਵੀ ਪੁਰ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋ ਰਹੇ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਕੀਤਾ ਜਾਏਗਾ।ਕੁਲਮੋਹਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਮੁੱਖ ਸਮਾਗਮ 18 ਜੁਲਾਈ ਮੰਗਲਵਾਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਰਾਤ ਦੇਰ ਤੱਕ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media