ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼
ਪੁਰਬ ਦੇ ਸਬੰਧ ਵਿੱਚ ਮੁੱਖ ਸਮਾਗਮ ਮੰਗਲਵਾਰ 18 ਜੁਲਾਈ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲਖੀਸ਼ਾਹ ਵਣਜਾਰਾ ਹਾਲ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਕੋਲਮੋਹਨ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿ. ਸਿ. ਗੁ. ਪ੍ਰਬੰਧਕ ਕਮੇਟੀ ਨੇ ਦਸਿਆ ਕਿ ਮੰਗਲਵਾਰ ਨੂੰ ਰਾਤ ਦੇਰ ਤਕ ਹੋਣ ਵਾਲੇ ਇਸ ਗੁਰਮਤਿ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਆਸਾ ਦੀ ਵਾਰ ਦਾ ਕੀਰਤਨ ਵੀਰ ਤੇਜਪਾਲ ਸਿੰਘ ਸ੍ਰੀ ਸੁਖਮਨੀ ਸੇਵਾ ਸੋਸਾਇਟੀ, ਫਤਿਹ ਨਗਰ ਦਾ ਰਾਗੀ ਜੱਥਾ ਕਰੇਗਾ।ਇਨ੍ਹਾਂ ਤੋਂ ਬਾਅਦ ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਅਤੇ ਭਾਈ ਲਖਵਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਦੇ ਜੱਥੇ ਕੀਰਤਨ ਕਰਨਗੇ।ਗਿਆਨੀ ਜਸਵੰਤ ਸਿੰਘ ਪਰਵਾਨਾ ਗੁਰਸ਼ਬਦ ਦੀ ਕਥਾ ਰਾਹੀਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਜੀਵਨ, ਲੋਕ-ਸੇਵਾ ਅਤੇ ਉਪਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਣਗੇ।ਕੁਲਮੋਹਨ ਸਿੰਘ ਨੇ ਦਸਿਆ ਕਿ ਇਨ੍ਹਾਂ ਤੋਂ ਇਲਾਵਾ ਇਸ ਸਮਾਗਮ ਵਿੱਚ ਪੰਥ ਪ੍ਰਵਾਨਿਤ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਪੁਰ ਅਧਾਰਤ ਆਪਣੀਆਂ ਸੱਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ। ਦੁਪਹਿਰ ਬਾਅਦ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ, ਸੰਗਤਾਂ ਦੇ ਦਰਸ਼ਨ ਕਰਨਗੇ ਤੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ। ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਇਸ ਮੌਕੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ।ਕੋਲਮੋਹਨ ਸਿੰਘ ਨੇ ਹੋਰ ਦਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media