ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੀ ਜੋਨਿਸ ਮਹਿਰਾ ਨੇ ਯੂਨੀਵਰਸਿਟੀ ਵਲੋਂ ਐਲਾਨੇ
ਗਏ ਬੈਚਲਰ ਆਫ਼ ਫਾਈਨ ਆਰਟਸ ਸਮੈਸਟਰ- 8 ਦੀ ਪ੍ਰੀਖਿਆ ਵਿੱਚ ਉੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅੱਵਲ ਆਈ ਵਿਦਿਆਰਥਣ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਕਾਲਜ ਅਧਿਆਪਕਾਂ ਦੀ ਸਖਤ ਮਿਹਨਤ ਦੀ ਸ਼ਲਾਘਾ ਕੀਤੀ।ਡਾ. ਜੀਵਨ ਸੌਢੀ ਮੁੱਖੀ ਫਾਈਨ ਆਰਟਸ ਪੀ.ਜੀ ਵਿਭਾਗ, ਡਾ. ਸਿਮਰਦੀਪ ਡੀਨ ਅਕਾਦਮਿਕ, ਪ੍ਰੋ. ਮੰਜੂ ਦੁੱਗਲ, ਮੁੱਖੀ ਗਣਿਤ ਵਿਭਾਗ ਸਮੇਤ ਹੋਰ ਫੈਕਲਟੀ ਮੈਂਬਰਾਂ ਨੇ ਵੀ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ।
Check Also
ਗੁਰੂ ਨਗਰੀ ‘ਚ ਰੋਸ਼ਨੀਆਂ ਦਾ ਤਿਉਹਾਰ `ਦੀਵਾਲੀ` ਵੱਡੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਰੋਸ਼ਨੀਆਂ ਦਾ ਤਿਉਹਾਰ `ਦੀਵਾਲੀ` ਵੱਡੇ …
Punjab Post Daily Online Newspaper & Print Media