ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ
ਸਾਹਿਬ ਦੀਵਾਨ ਹਾਲ ਵਿਖੇ 16 ਜੁਲਾਈ ਦਿਨ ਐਤਵਾਰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਸ਼ੋ੍ਰਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ ਜਿਨ੍ਹਾਂ ਦੇ ਭੋਗ 16 ਜੁਲਾਈ ਨੂੰ ਸਵੇਰੇ 9:30 ਵਜੇ ਪੈਣਗੇ।ਉਪਰੰਤ ਧਾਰਮਿਕ ਦੀਵਾਨ ਸੱਜਣਗੇ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਇਲਾਹੀ ਗੁਰਬਾਣੀ ਦਾ ਕੀਰਤਨ ਕਰਨਗੇ ਅਤੇ ਪ੍ਰਸਿੱਧ ਢਾਡੀ ਜਥੇ ਵਾਰਾਂ ਰਾਹੀਂ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।
Check Also
‘ਖਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵਨਿਊ’ ਹੁਣ ਬਣਿਆ ‘ਖ਼ਾਲਸਾ ਕਾਲਜ ਰਣਜੀਤ ਐਵਨਿਊ’
ਕਾਲਜ ’ਚ ਵੱਖ-ਵੱਖ ਵਿਸ਼ਿਆਂ ਅਤੇ ਕੋਰਸਾਂ ’ਚ ਵਿਦਿਆਰਥੀ ਲੈ ਸਕਣਗੇ ਦਾਖਲੇ – ਛੀਨਾ ਅੰਮ੍ਰਿਤਸਰ, 28 …
Punjab Post Daily Online Newspaper & Print Media