Thursday, October 15, 2026

ਭਾਈ ਵੀਰ ਸਿੰਘ ਗੁਰਮਤਿ ਕਾਲਜ ਦੇ ਨਵੇਂ ਸੈਸ਼ਨ ਦੀ ਆਰੰਭਤਾ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚਲ ਰਿਹਾ ਅਦਾਰਾ ਭਾਈ ਵੀਰ ਸਿੰਘ PPN1407201703ਗੁਰਮਤਿ ਕਲਾਜ (ਸੈਂਟਰਲ ਖ਼ਾਲਸਾ ਯਤੀਮਖ਼ਾਨਾ) ਪੁਤਲੀਘਰ ਦੇ ਨਵੇਂ ਸੈਸ਼ਨ ਦੀ ਆਰੰਭਤਾ ਸਮੇਂ ਅਰਦਾਸ ਸਮਾਗਮ ਕੀਤਾ ਗਿਆ।ਜਿਸ ਵਿਚ ਵਿਦਿਆਰਥੀਆਂ ਨੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਉਪਰੰਤ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ।ਬੀਬੀ ਕਿਰਨਜੋਤ ਕੌਰ ਅਤੇ ਸਰਬਜੀਤ ਸਿੰਘ ਮੈਂਬਰ ਇੰਚਾਰਜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਕਾਮਨਾ ਕੀਤੀ।ਅਦਾਰੇ ਵੱਲੋਂ ਹਰ ਸਾਲ ਪ੍ਰਕਾਸ਼ਿਤ ਕੀਤਾ ਜਾਂਦਾ ਸੋਵੀਨਰ ਨੂੰ ਵੀ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ।ਇਹ ਸੋਵੀਨਰ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ੇਸ਼ ਅੰਕ ਰੱਖਿਆ ਗਿਆ।ਇਸ ਮੌਕੇ ਮਨਜੀਤ ਸਿੰਘ ਵਿਰਕ ਸੁਪ੍ਰਿੰਟੈਂਡੈਂਟ, ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਮਾਹਲ, ਪ੍ਰੋ. ਰਵਿੰਦਰ ਸਿੰਘ, ਪ੍ਰੋ. ਅਮਨਪ੍ਰੀਤ ਸਿੰਘ, ਪ੍ਰੋ. ਹਰਭਜਨ ਸਿੰਘ ਧਾਰੀਵਾਲ, ਪ੍ਰੋ. ਰਜਿੰਦਰ ਸਿੰਘ, ਪ੍ਰੋ. ਕੁਲਦੀਪ ਸਿੰਘ, ਭਾਈ ਮੋਹਨ ਸਿੰਘ ਆਦਿ ਵੀ ਹਾਜ਼ਰ ਹਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply