ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊੋਰੋ) – ਸਾਂਝ ਕੇਂਦਰ ਥਾਣਾ ਡਿਵੀਜਨ ਨੰ: 1 ਪਠਾਨਕੋਟ ਵਿਖੇ ਮੁਫਤ ਕਾਨੂੰਨੀ ਸਹਾਇਤਾ ਲਈ ਸ੍ਰੀਮਤੀ ਅਮਨਦੀਪ
ਕੌਰ ਚਾਹਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਲਈ ਲੀਗਲ ਏਡ ਕਲੀਨਿਕ ਖੋਲਿਆ ਗਿਆ।ਮੁਫਤ ਕਾਨੂੰਨੀ ਸਹਾਇਤਾ ਲਈ ਸ੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਇਸ ਕਲੀਨਿਕ ਦੇ ਵਿਚ ਰਮਨ ਕੁਮਾਰ ਪੀ.ਐਲ ਵੀ ਨੂੰ ਨਿਯੁੱਕਤ ਕੀਤਾ ਗਿਆ ਅਤੇ ਲੌੜੀਦੀ ਮੁਫਤ ਕਾਨੂੰਨੀ ਸਹਾਇਤਾ ਹਰੇਕ ਲੋੜਵੰਦ ਨੂੰ ਦੇਣ ਬਾਰੇ ਦੱਸਿਆ ਤੇ ਪੰਜਾਬ ਸਰਕਾਰ ਦੀਆਂ ਹੋਰ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਹਦਾਇਤ ਦਿੱਤੀ ਗਈ।ਇਸ ਮੌਕੇ ਥਾਣਾ ਡਿਵੀਜਨ ਨੰ. 1 ਦੇ ਮੁੱਖੀ ਤੇ ਹੋਰ ਪੁਲਿਸ ਕਰਮਚਾਰੀ ਹਾਜਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media