Wednesday, June 17, 2026

ਸਬ ਜੇਲ ਦੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ

ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਅਤੇ ਸੈਸਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਅਤੇ PPN1407201707ਸ੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਵਲੋਂ ਸਬ ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।ਜਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਤੇਜਵਿੰਦਰ ਸਿੰਘ ਅਤੇ ਸਕੱਤਰ ਸ੍ਰੀਮਤੀ ਅਮਨਦੀਪ ਕੌਰ ਚਾਹਲ ਨੇ ਸਬ ਜੇਲ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂਂ ਸੁਣ ਕੇ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ।ਇਸ ਸਮੇਂ ਉਨਾਂ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ, ਜਿੰਨਾਂ ਦੇ ਚੱਲਦੇ ਕੇਸਾਂ ਵਿੱਚ ਵਕੀਲ ਨਹੀਂ ਹਨ।ਉਹਨਾਂ ਨੇ ਹਵਾਲਾਤੀਆਂ ਤੇ ਕੈਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਕਰਨ ਦੇ ਤਰੀਕੇ ਬਾਰੇ ਵੀ ਜਾਗਰੂਕ ਕੀਤਾ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply