ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਇੱਕ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ
ਦੇ ਪ੍ਰਬੰਧ ਅਧੀਨ ਆਉਂਦੇ ਕਾਲਜਾਂ ਦੀ ਬਕਾਇਆ ਸਕਾਲਰਸ਼ਿਪ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਲਿਖੇ ਪੱਤਰ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਏਡਿਡ ਤੇ ਅਨਏਡਿਡ 35 ਕਾਲਜ ਜਿਨਾਂ ਵਿਚ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੀ ਸਮੁੱਚੀ ਫੀਸ ਸਕਾਲਰਸ਼ਿਪ ਅਧੀਨ ਮੁਆਫ ਕੀਤੀ ਜਾਂਦੀ ਹੈ।ਪਿਛਲੇ ਕੁੱਝ ਵਿੱਤੀ ਸਾਲਾਂ ਤੋਂ ਸਕਾਲਰਸ਼ਿਪ ਦੀ ਬਣਦੀ ਕੁੱਲ ਰਾਸ਼ੀ 12,26,86,817/- ਬਣਦੀ ਹੈ, ਜੋ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਹੀਂ ਕੀਤੀ ਗਈ।ਜਿਸ ਕਾਰਨ ਇਨਾਂ ਵਿੱਦਿਅਕ ਸੰਸਥਾਵਾਂ ਦੇ ਆਰਥਿਕ ਢਾਂਚੇ ਉਪਰ ਗੰਭੀਰ ਅਸਰ ਪਿਆ ਹੈ।ਉਨ੍ਹਾਂ ਕਿਹਾ ਕਿ ਇਸ ਬਕਾਇਆ ਰਕਮ ਦੇ ਨਾ ਮਿਲਣ ਕਾਰਨ ਕਾਲਜਾਂ ਦੇ ਵਿਕਾਸ ਕਾਰਜਾਂ ਅਤੇ ਸਟਾਫ ਦੀਆਂ ਤਨਖਾਹਾਂ ਦੀ ਅਦਾਇਗੀ ਕਰਨ ਵਿਚ ਵੱਡੀ ਰੁਕਾਵਟ ਪੈ ਰਹੀ ਹੈ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media