Tuesday, November 24, 2026

ਮਿਆਂਮਾਰ ਰੱਖਿਆ ਸੇਵਾਵਾਂ ਦੇ ਕਮਾਂਡਰ-ਇਨ-ਚੀਫ ਯੂੂ ਮਿਨ ਔਂਗ ਲਿਆਂਗ ਦੀ ਪ੍ਰਧਾਨ ਨੂੰ ਮਿਲੇ

ਨਵੀਂ ਦਿੱਲੀ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਮਿਆਂਮਾਰ ਰੱਖਿਆ ਸੇਵਾਵਾਂ ਦੇ ਕਮਾਂਡਰ-ਇਨ-ਚੀਫ ਸੀਨੀਅਰ ਜਨਰਲ ਯੂ ਮਿਨ ਔਂਗ ਲਿਆਂਗ ਨੇ ਪ੍ਰਧਾਨ modi-pmਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅਮਰਨਾਥ ਯਾਤਰਾ ਦੇ ਸ਼ਰਧਾਲੂਆਂ `ਤੇ ਹਾਲ ਹੀ `ਚ ਹੋਏ ਦਹਿਸ਼ਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਸੀਨੀਅਰ ਜਨਰਲ ਯੂ ਮਿਨ ਔਂਗ ਲਿਆਂਗ ਨੇ ਹਮਲੇ ਦੇ ਪੀੜਤਾਂ ਪ੍ਰਤੀ ਗੰਭੀਰ ਸੰਵੇਦਨਾਵਾਂ ਪ੍ਰਗਟਾਈਆਂ।
ਪ੍ਰਧਾਨ ਮੰਤਰੀ ਨੇ 7 ਜੂਨ 2017 ਨੂੰ ਹੋਏ ਦੁੱਖਦਾਈ ਹਵਾਈ ਹਾਦਸੇ ਵਿੱਚ ਮਿਆਂਮਾਰ ਦੇ ਹਥਿਆਰਬੰਦ ਬਲਾਂ ਦੇ ਕਰਮਚਾਰੀਆਂ ਦੇ ਜਾਨੀ ਨੁਕਸਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟਾਈ।ਸੀਨੀਅਰ ਜਨਰਲ ਯੂ ਮਿਨ ਔਂਗ ਲਿਆਂਗ ਨੇ ਪ੍ਰਧਾਨ ਮੰਤਰੀ ਨੂੰ ਦੁਵੱੱਲੇ ਰੱਖਿਆ ਅਤੇ ਸੁਰੱਖਿਆ ਸਹਿਯੋਗ ਬਾਰੇ ਜਾਣਕਾਰੀ ਦਿੱਤੀ।ਪ੍ਰਧਾਨ ਮੰਤਰੀ ਨੇ ਭਾਰਤ ਅਤੇ ਮਿਆਂਮਾਰ ਦੇ ਹਥਿਆਰਬੰਦ ਬਲਾਂ ਦਰਮਿਆਨ ਨਜ਼ਦੀਕੀ ਸਹਿਯੋਗ ਦੀ ਪ੍ਰਸ਼ੰਸਾ ਕੀਤੀ।ਪ੍ਰਧਾਨ ਮੰਤਰੀ ਨੇ ਕਿਹਾ ਕਿ ਮਿਆਂਮਾਰ ਭਾਰਤ ਦੀ `ਐਕਟ ਈਸਟ` ਨੀਤੀ ਦਾ ਮੁੱਖ ਥੰਮ੍ਹ ਹੈ, ਅਤੇ ਉਨ੍ਹਾਂ ਨੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਦ੍ਰਿੜ੍ਹ ਪ੍ਰਤੀਬੱਧਤਾ ਦੁਹਰਾਈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply