Tuesday, November 24, 2026

ਯੂ.ਪੀ.ਐਸ.ਸੀ ‘ਚ ਦੂਜੇ ਸਥਾਨ ‘ਤੇ ਆਏ ਅਨਮੋਲਸ਼ੇਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਇੱਕ ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮ੍ਰਿਤਸਰ ਦੇ PPN1607201706ਸਿੱਖ ਨੌਜੁਆਨ ਅਨਮੋਲਸ਼ੇਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਇੱਕ ਲੱਖ ਰੁਪਏ ਦਾ ਦਾ ਚੈਕ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ.ਐਸ.ਸੀ ਦਾ ਨਤੀਜਾ ਆਉਣ ਸਮੇਂ ਐਲਾਨੀ ਗਈ ਇਹ ਰਾਸ਼ੀ ਦੇਣ ਉਪਰੰਤ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਨਮੋਲਸ਼ੇਰ ਸਿੰਘ ਨੇ ਇਸ ਵੱਕਾਰੀ ਪ੍ਰੀਖਿਆ ਵਿਚੋਂ ਸਨਮਾਨਿਤ ਸਥਾਨ ਪ੍ਰਾਪਤ ਕਰਕੇ ਜਿਥੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਹੀ ਸੂਬੇ ਲਈ ਵੀ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਅਨਮੋਲਸ਼ੇਰ ਸਿੰਘ ਨੂੰ ਸਨਮਾਨਿਤ ਕਰਨ ਨਾਲ ਹੋਰਨਾਂ ਵਿਦਿਆਰਥੀਆਂ ਵਿਚ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਨਾ ਮਿਲੇਗੀ।ਅਨਮੋਲਸ਼ੇਰ ਸਿੰਘ ਦੇ ਸਰਬਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਅਜਾਇਬ ਸਿੰਘ ਅਭਿਆਸੀ, ਅਮਰੀਕ ਸਿੰਘ ਵਿਛੋਆ, ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਬਿਜੈ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਸੁਲੱਖਣ ਸਿੰਘ, ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply