ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ
ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਅਰਦਾਸ ਭਾਈ ਪਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ।
ਇਸ ਮੌਕੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਗੁਰੂ ਸਾਹਿਬਾਨ ਦੇ ਮਿਸ਼ਨ ‘ਤੇ ਚੱਲਣ ਵਾਲਾ ਅਣਖੀ ਤੇ ਸਿਦਕੀ ਸਿੱਖ ਸੀ ਜਿਸ ਨੇ ਸ਼ਹਾਦਤ ਦੇ ਕੇ ਇਹ ਸਿੱਧ ਕੀਤਾ ਕਿ ਉਸ ਜੀਵਨ ਦਾ ਕੋਈ ਲਾਭ ਨਹੀਂ ਜਿਸ ਵਿਚ ਮਨੁੱਖਤਾ ਪ੍ਰਤੀ ਹਮਦਰਦੀ ਅਤੇ ਆਪਣੇ ਧਰਮ ਪ੍ਰਤੀ ਸਮਰਪਣ ਭਾਵਨਾ ਨਾ ਹੋਵੇ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹਾਦਤ ਨੂੰ ਅਨੋਖੀ ਤੇ ਪ੍ਰੇਰਨਾਮਈ ਦੱਸਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਅਜਾਇਬ ਸਿੰਘ ਅਭਿਆਸੀ, ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਬਿਜੈ ਸਿੰਘ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸੁਲੱਖਣ ਸਿੰਘ, ਗੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ `ਚ ਸੰਗਤਾਂ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media