Wednesday, July 22, 2026

ਧਾਰਮਿਕ ਸਥਾਨਾਂ ਨੂੰ ਜੀ.ਐਸ.ਟੀ ਤੋਂ ਛੂਟ ਲਈ ਮਹਿਲਾ ਕਾਂਗਰਸ ਵਲੋਂ ਹਾਲ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵਲੋਂ ਜੀ.ਐਸ.ਟੀ ਤੋਂ ਧਾਰਮਿਕ ਮੰਗੀ ਜਾ ਰਹੀ ਛੋਟ ਦੀ ਹਮਾਇਤ ਵਿੱਚ ਅੱਜ PPN1707201701ਮਹਿਲਾ ਕਾਂਗਰਸ ਵਲੋਂ ਹਾਲ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।ਹੱਥਾਂ ਵਿਚ ਧਾਰਮਿਕ ਸੰਸਥਾਵਾਂ ਨੂੰ ਜੀ.ਐਸ.ਟੀ ਤੋਂ ਮੁਕਤ ਕਰਨ ਸਬੰਧੀ ਤਖਤੀਆਂ ਫੜੀ ਪ੍ਰਦੇਸ਼ ਮਹਿਲਾ ਕਾਂਗਰਸ ਪ੍ਰਧਾਨ ਮਮਤਾ ਦੱਤਾ ਦੀ ਅਗਵਾਈ `ਚ ਮਹਿਲਾ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ।ਮਮਤਾ ਦੱਤਾ ਨੇ ਇਸ ਮੌਕੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਰੋਜਾਨਾ ਲੱਖਾਂ ਦੀ ਗਿਣਤੀ `ਚ ਸੰਗਤਾਂ ਲੰਗਰ ਛੱਕਦੀਆਂ ਹਨ।ਇਸ ਲਈ ਗੁਰੂ ਦੇ ਲੰਗਰ ਤੋਂ ਇਲਾਵਾ ਧਾਰਮਿਕ ਸਥਾਨਾਂ `ਤੇ ਲਾਗੂ ਕੀਤਾ ਗਿਆ ਟੈਕਸ ਲਾਉਣ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਜੀ.ਐਸ.ਟੀ ਤੋਂ ਛੂਟ ਸਬੰਧੀ ਵਿੱਤ ਮੰਤਰੀ ਅਰੁਣ ਜੇਤਲੀ ਤੇ  ਜੀ.ਐਸ.ਟੀ ਕੌਂਸਲ ਨੂੰ ਪੱਤਰ ਲਿਖੇ ਜਾ ਚੁੱਕੇ ਹਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply