ਨਵੀਂ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) 5 ਅਗਸਤ ਨੂੰ ਉਪ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ ਲਈ ਐਨ.ਡੀ.ਏ ਵਲੋਂ ਉਪ ਰਾਸ਼ਟਰਪਤੀ ਦੇ ਅਹੁੱਦੇ ਲਈ ਉਮੀਦਵਾਰ ਵਜੋਂ ਕੇਂਦਰੀ ਮੰਤਰੀ ਐਮ ਵੈਂਕਈਆ ਨਾਇਡੂ ਦਾ ਨਾਮ ਐਲਾਨ ਦਿਤਾ ਹੈ।ਅੱਜ ਹੋਈ ਭਾਜਪਾ ਸੰਸਦੀ ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਕੀਤਾ ਗਿਆ।ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਉਪ ਰਾਸ਼ਟਰਪਤੀ ਦੇ ਉਮੀਦਵਾਰ ਦਾ ਐਲਾਨ ਕਰਦਿਆਂ ਕਿਹਾ ਕਿ ਐਨ.ਡੀ.ਏ ਦੀਆਂ ਭਾਈਵਾਲ ਪਾਰਟੀਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਭਾਜਪਾ ਸੰਸਦੀ ਕਮੇਟੀ ਵਲੋਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਕੇਂਦਰੀ ਮੰਤਰੀ ਐਮ. ਵੈਂਕਈਆ ਨਾਇਡੂ ਦੇ ਨਾਮ `ਤੇ ਮੋਹਰ ਲਾਈ ਗਈ ਹੈ।ਜਿਕਰਯੋਗ ਹੈ ਕਿ ਯੂ.ਪੀ.ਏ ਵਲੋਂ ਉਪ ਰਾਸ਼ਟਰਪਤੀ ਦੀ ਚੋਣ ਲਈ ਮਹਾਤਮਾ ਗਾਂਧੀ ਦੇ ਪੋਤੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਉਮੀਦਵਾਰ ਬਣਾਇਆ ਗਿਆ ਹੈ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media