ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ ਵਿਚ ਹਰ ਰੋਜ ਹੀ ਕਿਤੇ ਨਾ ਕਿਤੇ ਸ੍ਰੀ
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਚਾਰ-ਪ੍ਰਸਾਰ ਨੂੰ ਪ੍ਰਫੁਲਿਤ ਕਰਨ ਸਬੰਧੀ ਅੱਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੀ ਭਰਵੀਂ ਇਕੱਤਰਤਾ ਹੋਈ।ਜਿਸ ਵਿਚ ਭਾਈ ਬਲਜਿੰਦਰ ਸਿੰਘ ਛੰਨਾ ਪ੍ਰਧਾਨ ਬਾਬਾ ਬੁੱਢਾ ਸਾਹਿਬ ਇੰਟਰਨੈਸ਼ਨਲ ਗ੍ਰੰਥੀ ਸਭਾ, ਭਾਈ ਹਰਜਿੰਦਰ ਸਿੰਘ ਬਾਜੇਕੇ ਪ੍ਰਧਾਨ ਏਕ ਨੂਰ ਖ਼ਾਲਸਾ ਫੌਜ ਮੋਗਾ ਤੇ ਹੋਰ ਵੱਖ-ਵੱਖ ਥਾਵਾਂ ਤੋਂ ਗ੍ਰੰਥੀ ਸਿੰਘਾਂ ਸਮੇਤ ਸਤਿਕਾਰ ਕਮੇਟੀ ਦੇ ਸਿੰਘ ਵੱਡੀ ਗਿਣਤੀ ਵਿਚ ਪਹੁੰਚੇ।ਗ੍ਰੰਥੀ ਸਿੰਘਾਂ ਨੇ ਆਪਣੀਆਂ ਮੁਸ਼ਕਿਲਾਂ ਦੱਸਦੇ ਹੋਏ ਗੁਰਦੁਆਰਾ ਪ੍ਰਬੰਧ ਵਿਚ ਸਹਾਇਤਾ ਕਰਨ ਦਾ ਯਕੀਨ ਦਿਵਾਇਆ ਹੈ।
ਜਥੇਦਾਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ।ਜਿਸ ਵਿਚ ਗ੍ਰੰਥੀ ਸਿੰਘਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੱਢਣ ਲਈ ਅਤੇ ਪ੍ਰਚਾਰ-ਪ੍ਰਸਾਰ ਨੂੰ ਵਧੀਆ ਤਰੀਕੇ ਘਰ-ਘਰ ਪਹੁੰਚਾਉਣ ਲਈ ਗੁਰੂ-ਘਰਾਂ `ਚ ਉਪਰਾਲੇ ਕੀਤੇ ਜਾ ਰਹੇ ਹਨ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਜੋ ਪ੍ਰਚਾਰ ਗ੍ਰੰਥੀ ਸਿੰਘਾਂ ਨੇ ਕਰਨਾ ਹੈ ਉਹ ਹੋਰ ਕੋਈ ਨਹੀਂ ਕਰ ਸਕਦਾ ਅਤੇ ਗ੍ਰੰਥੀ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਇਹ ਪ੍ਰਚਾਰ ਅੱਗੇ ਤੋਰਿਆ ਜਾਵੇਗਾ।ਉਨ੍ਹਾਂ ਕਿਹਾ ਇਸ ਮੁਹਿੰਮ ਵਿਚ ਸਾਰੀਆਂ ਸੰਗਤਾਂ ਵੀ ਸਹਿਯੋਗ ਦੇਣ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਧ ਤੋਂ ਵੱਧ ਸਤਿਕਾਰ ਕਰ ਸਕੀਏ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੀਏੇ।ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਪ੍ਰਚਾਰ ਵਹੀਰਾਂ ਚਲਾਈਆਂ ਜਾ ਰਹੀਆਂ ਹਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media