ਬਠਿੰਡਾ, 17 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਜ਼ਿਲਾ ਮੈਜਿਸਟਰੇਟ ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ
ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਨੂੰ ਓਵਰਲੋਡ ਨਹੀਂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਬੱਸਾਂ ਦੀਆਂ ਛੱਤਾਂ ਉਪਰ ਵਿਦਿਆਰਥੀਆਂ/ਸਵਾਰੀਆਂ ਨੂੰ ਬਿਠਾ ਕੇ ਅਤੇ ਬੱਸਾਂ ਦੀਆਂ ਪਿਛਲੀਆਂ ਪੌੜੀਆਂ ਜਾਂ ਬੱਸਾਂ ਦੀਆਂ ਬਾਰੀਆਂ (ਦਰਵਾਜਿਆਂ) `ਤੇ ਸਵਾਰੀਆਂ ਨੂੰ ਲਮਕਾ ਕੇ ਬੱਸਾਂ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।ਉਨਾਂ ਦੱਸਿਆ ਕਿ ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਦੇ ਡਰਾਇਵਰਾਂ/ਕੰਡਕਟਰਾਂ ਵਲੋਂ ਸਫ਼ਰ ਦੌਰਾਨ ਬੱਸਾਂ ਨੂੰ ਓਵਰਲੋਡ ਕੀਤਾ ਜਾਂਦਾ ਹੈ ਅਤੇ ਬੱਸਾਂ ਦੀਆਂ ਛੱਤਾਂ ਉਪਰ ਵਿਦਿਆਰਥੀਆਂ/ਸਵਾਰੀਆਂ ਨੂੰ ਬਿਠਾ ਕੇ ਅਤੇ ਬੱਸਾਂ ਦੀਆਂ ਪਿਛਲੀਆਂ ਪੌੜੀਆਂ ਜਾਂ ਬੱਸਾਂ ਦੀਆਂ ਬਾਰੀਆਂ (ਦਰਵਾਜਿਆਂ) ਤੇ ਸਵਾਰੀਆਂ ਨੂੰ ਲਮਕਾ ਕੇ ਬੱਸਾਂ ਚਲਾਈਆਂ ਜਾਂਦੀਆਂ ਹਨ।ਜਿਸ ਨਾਲ ਕਿਸੇ ਵੀ ਸਮੇਂ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ ਅਤੇ ਮਨੁੱਖੀ ਜਿੰਦਗੀ ਨੂੰ ਖਤਰਾ ਪੈਦਾ ਹੋ ਸਕਦਾ ਹੈ।ਇਸ ਨਾਲ ਅਮਨ ਤੇ ਸ਼ਾਂਤੀ ਵੀ ਭੰਗ ਹੋ ਸਕਦੀ ਹੈ ਅਤੇ ਆਮ ਜਨਤਾ ਦਾ ਜਾਨੀ/ਮਾਲੀ ਨੁਕਸਾਨ ਹੋ ਸਕਦਾ ਹੈ।ਇਸ ਲਈ ਅਜਿਹੀਆਂ ਅਣਸੁਖਾਵੀ ਘਟਨਾਵਾਂ ਨੂੰ ਰੋਕਣ ਲਈ ਅਜਿਹੀਆਂ ਗਤੀਵਿਧੀਆਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ।ਇਹ ਹੁਕਮ 13 ਸਤੰਬਰ 2017 ਤੱਕ ਲਾਗੂ ਰਹਿਣਗੇ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media