ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਦੇ ਪੁਲ ਨੰਬਰ 5 ਅਤੇ 4, ਮਲਿਕਪੁਰ ਚੌਕ, ਸੁੰਦਰ ਚੱਕ ਮੋੜ ਮਲਿਕਪੁਰ, ਚੱਕੀ ਪੁਲ ਨਜਦੀਕ
ਨੈਸ਼ਨਲ ਹਾਈਵੇ `ਤੇ ਬਲਿੰਕਰ ਲਗਾਉਂਣ ਲਈ ਨੈਸ਼ਨਲ ਹਾਈਵੇ ਅਥਾਰਟੀ ਨੂੰ ਲਿਖਿਆ ਜਾਵੇਗਾ ਤਾਂ ਜੋ ਰਾਤ ਦੇ ਸਮੇਂ ਉਕਤ ਰੋਡ ਤੇ ਸਫਰ ਕਰਨ ਵਾਲੇ ਵਾਹਣ ਚਾਲਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਭਵਿੱਖ ਵਿੱਚ ਕੋਈ ਅਣਸੁਖਾਵੀ ਘਟਨਾ ਨਾ ਹੋਵੇ।ਇਹ ਪ੍ਰਗਟਾਵਾ ਡਾ. ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਸ.ਡੀ.ਐਮ ਪਠਾਨਕੋਟ ਨੇ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸੜਕ ਸੁਰੱਖਿਆ ਸਬੰਧੀ ਆਯੋਜਿਤ ਵੱਖ-ਵੱਖ ਜ਼ਿਲਾ ਅਧਿਕਾਰੀਆਂ ਦੀ ਮੀਟਿੰਗ ਨੂੰ ਸਬੰਧਨ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰਕਲਾ, ਜਸਵੰਤ ਸਿੰਘ ਢਿਲੋਂ ਜ਼ਿਲਾ ਟਰਾਂਸਪੋਰਟ ਅਫ਼ਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ਼ਹਿਰ ਅੰਦਰ ਚੱਲਣ ਵਾਲੇ ਵਾਹਨਾਂ ਦੇ ਲਈ ਪੀਲੀ ਲਾਈਨ ਦੀ ਸੁਵਿਧਾ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਹਰੇਕ ਨਾਗਰਿਕ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਵਾਹਨ ਪੀਲੀ ਲਾਈਨ ਦੇ ਅੰਦਰ ਹੀ ਪਾਰਕ ਕਰਨ ਤਾਂ ਜੋ ਹੋਰ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨਾਂ ਜਿਲਾ ਟਰਾਂਸਪੋਰਟ ਅਧਿਕਾਰੀ ਅਤੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ‘ਤੇ ਕਾਰਵਾਈ ਕੀਤੀ ਜਾਵੇ।ਉਨਾਂ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਲਿਕਪੁਰ ਚੋਕ ਵਿੱਚ ਬੱਸ ਸਟਾਪ ਨਾ ਹੋੋਣ ਕਾਰਨ ਲੋਕਾਂ ਨੂੰ ਧੁੱਪ ਅਤੇ ਬਾਰਿਸ ਦੇ ਦਿਨਾਂ ਵਿੱਚ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਆਪਣੇ ਵਿਭਾਗ ਨੂੰ ਮਲਿਕਪੁਰ ਵਿਖੇ ਬੱਸ ਸਟਾਪ ਲਈ ਲਿੱਖ ਕੇ ਭੇਜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਤਰਾਂ ਦੀ ਪ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਤੋਂ ਇਲਾਵਾ ਡਾ. ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਸ.ਡੀ.ਐਮ ਪਠਾਨਕੋਟ ਵੱਲੋਂ ਮਾਲ ਅਧਿਕਾਰੀਆਂ, ਅਦਾਲਤਾਂ ਅਤੇ ਤਕਸੀਮ ਦੇ ਕੇਸਾਂ ਦੀ ਪ੍ਰਗਤੀ, ਮਾਇਨਿੰਗ ਸਬੰਧੀ ਮੋਨੀਟਰਿੰਗ ਕਰਨ ਬਾਰੇ ਮੀਟਿੰਗਾਂ ਕਰਕੇ ਮੌਜੂਦਾਂ ਸਥਿਤੀ ਦਾ ਜਾਇਜ਼ਾ ਲਿਆ ਗਿਆ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media