ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਸ.ਡੀ.ਐਮ
ਪਠਾਨਕੋਟ ਡਾ. ਅਮਿਤ ਮਹਾਜਨ ਦੀ ਪ੍ਰਧਾਨਗੀ ਹੇਠ ਜਿਲਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਬੈਠਕ ਹੋਈ ਜਿਸ ਵਿਚ ਮਹੀਨਾ ਜੂਨ ਦੀਆਂ ਰਿਪੋਰਟਾਂ ਦਾ ਰਿਵੀਓ ਅਤੇ ਸਿਹਤ ਨਾਲ ਸੰਬਧਤ ਮੁੱਦਿਆ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਬੈਠਕ ਵਿੱਚ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਡਾ. ਨੀਧੀ ਕਲੋਤਰਾ ਐਸ.ਡੀ.ਐਮ ਧਾਰਕਲਾ, ਵੱਖ-ਵੱਖ ਵਿਭਾਗਾਂ ਦੇ ਮੁਖੀ, ਵੱਖ-ਵੱਖ ਬਲਾਕਾਂ ਦੀਆਂ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰ, ਪ੍ਰਰੋਗਰਾਮ ਅਫਸਰ, ਨੋਡਲ ਅਫਸਰ, ਮੈਡੀਕਲ ਅਫਸਰ ਅਤੇ ਪੈਰਾ ਮੈਡੀਕਲ ਸਟਾਫ ਨੇ ਭਾਗ ਲਿਆ।ਬੈਠਕ ਦੀ ਸ਼ੂਰਆਤ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਨੇ ਜੂਨ ਮਹੀਨੇ ਵਿੱਚ ਕੀਤੀਆਂ ਗਈਆਂ ਆਈ.ਈ.ਸੀ/ਬੀ.ਸੀ.ਸੀ ਗਤੀਵਿਧੀਆਂ ਤੋ ਕੀਤੀ।ਇਸ ਤੋਂ ਬਾਅਦ ਡਾ. ਕਾਂਸਰਾ ਨੇ ਐਨ.ਐਚ.ਐਮ ਅਧੀਨ ਆਉਂਦੇ ਪ੍ਰਰੋਗਾਮ ਵਿਚ ਪ੍ਰਾਪਤ ਕੀਤੇ ਗਏ ਟੀਚਿਆਂ ਉਪਰ ਚਾਨਣਾ ਪਾਇਆ।ਇਸ ਮੋਕੇ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਨੇ ਦਸਿਆ ਕਿ ਜਿਲਾ ਪਠਾਨਕੋਟ ਨੂੰ ਤੰਬਾਕੂ ਮੁਕਤ ਸ਼ਹਿਰ ਦੀ ਸੂਚੀ ਵਿਚ ਸ਼ਾਮਲ ਕਰ ਗਿਆ ਹੈ ਅਤੇ ਪੀ.ਜੀ.ਆਈ ਚੰਡੀਗੜ ਦੀ ਟੀਮ ਵਲੋਂ ਪੂਰੇ ਪੰਜਾਬ ਦੇ ਸਰਵੇ ਵਿਚੋਂ 90% ਅੰਕ ਹਾਸਿਲ ਕਰਨ ਲਈ ਰਾਜ ਪੱਧਰੀ ਸਮਾਗਮ ਵਿਚ ਮਾਨਯੋਗ ਪਿ੍ਰੰਸੀਪਲ ਸੈਕਰਟਰੀ ਹੈਲਥ ਸ਼੍ਰੀਮਤੀ ਅੰਜਲੀ ਭਾਵੜਾ, ਐਮ.ਡੀ ਐਨ.ਆਰ.ਐਚ.ਐਮ ਵਰੁਣ ਰੂਜਮ, ਸਟੇਟ ਪ੍ਰੋਗ੍ਰਾਮ ਅਫ਼ਸਰ, ਤੰਬਾਕੂ ਕੰਟਰੋਲ ਡਾ: ਰਾਕੇਸ਼ ਗੁਪਤਾ ਵਲੋਂ ਪਠਾਨਕੋਟ ਜ਼ਿਲੇ ਨੂੰ ਸਨਮਾਨਿਤ ਕੀਤਾ ਗਿਆ ।
ਉਨਾਂ ਨੇ ਪੈ ਰਹੀ ਗਰਮੀ ਅਤੇ ਮਲੇਰੀਅੇ ਤੋਂ ਬਚਾਓ ਲਈ ਸਿਹਤ ਵਿਭਾਗ ਨੂੰ ਯੋਗ ਕਦਮ ਚੁਕਣ ਲਈ ਕਿਹਾ ਅਤੇ ਨਾਲੀਆਂ, ਛੱਪੜਾ ਵਿੱਚ ਤੇਲ, ਛਿੜਕਾਅ ਆਦਿ ਕਰਨ ਦੀ ਹਦਾਇਤ ਜਾਰੀ ਕੀਤੀ।ਉਨਾਂ ਕਿਹਾ ਕਿ ਇਹ ਕੰਮ ਨਿਰਧਾਰਤ ਸਮੇਂ ’ਚ ਮੁਕੰਮਲ ਕਰ ਲਿਆ ਜਾਵੇ ਤਾਂ ਮਲੇਰੀਆ ਵਰਗੀ ਬੀਮਾਰੀ ਤੌਂ ਬੱਚਿਆ ਜਾ ਸਕੇ।ਉਨਾਂ ਹਦਾਇਤ ਜਾਰੀ ਕੀਤੀ ਕਿ ਸਕੂਲਾਂ ਵਿਚ ਬਚਿਆਂ ਨੂੰ ਆਇਰਨ ਦੀਆਂ ਗੋਲੀਆਂ ਦੇਣ ਲਈ ਸਪਲਾਈ ਪੂਰੀ ਕੀਤੀ ਜਾਵੇ।ਇਸ ਬੈਠਕ ਵਿੱਚ ਸਹਾਇਕ ਸਿਵਲ ਸਰਜਨ ਡਾ. ਨੈਨਾ ਸਲਾਥੀਆ, ਡਿਪਟੀ ਮੈਡੀਕਲ ਕਮੀਸ਼ਨਰ ਡਾ: ਅਰੁਣ ਸੋਹਲ, ਜਿਲਾ ਸਿਹਤ ਅਫਸਰ ਡਾ. ਤਰਸੇਮ ਸਿੰਘ, ਜਿਲਾ ਟੀ.ਬੀ ਅਫਸਰ ਡਾ. ਗੁਲਮੋਹਰ ਸਿੰਘ, ਜਿਲਾ ਡੈਂਟਲ ਅਫਸਰ ਡਾ. ਡੋਲੀ ਅਗਰਵਾਲ, ਫ਼ੂਡ ਸੇਫ਼ਟੀ ਅਫ਼ਸਰ ਸ਼੍ਰੀਮਤੀ ਸਿਮਰਤ ਕੌਰ, ਸਹਾਇਕ ਲੋਕ ਸੰਪਰਕ ਅਫਸਰ ਰਾਮ ਲੁਭਾਇਆ, ਸੀਨੀਅਰ ਮੈਡੀਕਲ ਅਫਸਰ ਇੰਚਾਰਜ ਪਠਾਨਕੋਟ ਡਾ. ਭੁਪਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ ਘਰੋਟਾ, ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ ਬੰੁਗਲ ਬਧਾਨੀ, ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ ਨਰੋਟ ਜੈਮਲ ਸਿੰਘ, ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ ਸੁਜਾਨਪੁਰ, ਆਰ.ਐਸ.ਡੀ ਇੰਚਾਰਜ ਮਾਸ ਮੀਡੀਆ ਸ੍ਰਮਤੀ ਗੁਰਿੰਦਰ ਕੋਰ ਆਦਿ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media