ਬਠਿੰਡਾ, 18 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ, ਦਿਓਣ ਵਿਖੇ ਚਲ ਰਹੇ ਬਾਬਾ
ਫ਼ਰੀਦ ਕਾਲਜ ਦੇ 7 ਦਿਨਾਂ ਐਨ.ਐਸ.ਐਸ ਕੈਂਪ ਦੇ ਚੌਥੇ ਦਿਨ ਇੱਕ ਜਾਗਰੂਕਤਾ ਰੈਲੀ ਕੱਢੀ ਗਈ।ਇਸ ਰੈਲੀ ਨੂੰ ਡਿਪਟੀ ਡਾਇਰੈਕਟਰ ਬੀ.ਡੀ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਵਲੰਟੀਅਰਾਂ ਨੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਜਿਵੇਂ ਨਸ਼ੇ, ਭਰੁਣ ਹੱਤਿਆ, ਦਾਜ, ਅਨਪੜਤਾ ਆਦਿ ਬਾਰੇ ਘਰ-ਘਰ ਜਾ ਕੇ ਜਾਗਰੂਕ ਕੀਤਾ।ਰੈਲੀ ਕੱਢਣ ਤੋਂ ਬਾਅਦ ਵਲੰਟੀਅਰਾਂ ਨੇ ਵੱਧ ਚੜ ਕੇ ਸੱਭਿਅਚਾਰਕ ਪੋ੍ਰਗਰਾਮ ਵਿੱਚ ਭਾਗ ਲਿਆ ਅਤੇ ਭਰਪੂਰ ਆਨੰਦ ਮਾਣਿਆ।
ਇਸ ਮੌਕੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ,ਦਿਓਣ ਦੇ ਪਿੰ੍ਰਸੀਪਲ ਜੋਗਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਕੌਮੀ ਸੇਵਾ ਯੋਜਨਾ (ਐਨ.ਐਸ.ਐੱਸ.) ਪ੍ਰਤੀ ਪ੍ਰੇਰਿਤ ਕੀਤਾ।ਉਨਾਂ ਨੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਦਿਓਣ ਨੂੰ ਐਨ.ਐਸ.ਐਸ ਕੈਂਪ ਲਗਾਉਣ ਲਈ ਚੁਣਨ ਅਤੇ ਬਾਬਾ ਫ਼ਰੀਦ ਕਾਲਜ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਵਰਨਣਯੋਗ ਹੈ ਕਿ ਇਸ ਕੈਂਪ ਦੇ ਦੂਜੇ ਦਿਨ ਵਲੰਟੀਅਰਾਂ ਨੇ ਪਿੰਡ ਦੇ ਪ੍ਰਾਇਮਰੀ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਦੀ ਸਫ਼ਾਈ ਕੀਤੀ ਅਤੇ ਬੂਟੇ ਲਗਾਏ।ਇਸੇ ਦਿਨ ਪਿੰਡ ਦੀ ਡਿਸਪੈਂਸਰੀ ਤੋਂ ਡਾ. ਮੋਨਿਕਾ ਦੁਆਰਾ ਵਲੰਟੀਅਰਾਂ ਨੂੰ ਸਿਹਤ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਕੈਂਪ ਦੇ ਤੀਜੇ ਦਿਨ ਨੈਸ਼ਨਲ ਅਤੇ ਸਟੇਟ ਐਵਾਰਡੀ ਮੱਖਣ ਸਿੰਘ ਸਰਾਂ ਬੁਲਾਡੇਵਾਲਾ ਵਲੋਂ ਵਲੰਟੀਅਰਾਂ ਨੂੰ ਐਨ.ਐਸ.ਐਸ ਕੈਂਪ ਲਗਾਉਣ ਦੇ ਫਾਇਦੇ ਦਸੇ ਗਏ ਅਤੇ ਇਸ ਕੈਂਪ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਲਈ ਪੇ੍ਰਰਿਤ ਕੀਤਾ ਗਿਆ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media