ਬਠਿੰਡਾ, 18 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਦਸਮੇਸ਼ ਪਬਲਿਕ ਹਾਈ ਸਕੂਲ ਦੇ 7 ਵਿਦਿਆਰਥੀਆਂ ਨੇ 550
ਸਾਲ ਗੁਰੂ ਨਾਨਕ ਦੇਵ ਜੀ ਦੀ ਬਾਣੀ ਨਾਲ ਦੇ ਤਹਿਤ ਗੁਰਬਾਣੀ ਕੰਠ ਸਮਾਗਮ ਜੋ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨਤਾਰਨ ਰੋਡ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਕਰਵਾਇਆ ਗਿਆ, ਉਸ ਵਿਚ ਭਾਗ ਲਿਆ।ਗੁਰਦੁਆਰਾ ਭਾਈ ਤਾਰੂ ਸਿੰਘ ਜੀ ਪੂਹਲਾ ਸਾਹਿਬ ਵਿਖੇ ਕਰਵਾਏ ਗਏ ਮੁਕਾਬਲੇ ਜਪੁਜੀ ਸਾਹਿਬ, ਚੌਪਾਈ ਸਾਹਿਬ, ਰਹਿਰਾਸ ਸਾਹਿਬ, ਸੋਹਿਲਾ ਸਾਹਿਬ, ਸਵਯੈ ਅਤੇ ਅਰਦਾਸ ਜ਼ਬਾਨੀ ਸੁਣਾ ਕੇ ਇਹਨਾਂ ਮੁਕਾਬਲਿਆਂ ਵਿੱਚੋਂ ਚੌਥੀ ਜਮਾਤ ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ਦੂਸਰਾ, ਛੇਵੀਂ ਜਮਾਤ ਦੀ ਵਿਦਿਆਰਥਣ ਜਸਲੀਨ ਜੀਆ ਨੇ ਦੂਸਰਾ, ਅੱਠਵੀਂ ਜਮਾਤ ਦੇ ਵਿਦਿਆਰਥੀ ਜਸਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਗੁਰਬਾਣੀ ਕੰਠ ਮੁਕਾਬਲਿਆਂ ਵਿਚ ਚਮਕਾਇਆ ਹੈ।ਅੱਜ ਸਕੂਲ ਵਿੱਚ ਇਕ ਸੰਖੇਪ ਸਮਾਗਮ ਕਰਕੇ ਇਨਾਂ ਸਾਰੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇੰਨਾਂ ਦੀ ਤਿਆਰੀ ਕਰਵਾਉਣ ਬਾਰੇ ਅਧਿਆਪਕ ਗੁਰਸੇਵਕ ਸਿੰਘ ਅਤੇ ਸੁਰਿੰਦਰ ਕੌਰ ਨੂੰ ਵੀ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।ਗੁਰਸੇਵਕ ਸਿੰਘ ਨੇ ਸਕੂਲ ਦਾ ਧੰਨਵਾਦ ਕਰਦਿਆਂ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਗੁਰਬਾਣੀ ਨਾਲ ਜੁੜਨ ਦੀ ਨਸੀਅਤ ਕੀਤੀ।ਸਰਪ੍ਰਸਤ ਕਮਲਬੀਰ ਸਿੰਘ ਖਹਿਰਾ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ।ਇਥੇ ਉਹਨਾਂ ਨੇ ਇਹ ਵੀ ਵਰਣਨ ਕੀਤਾ ਕਿ ਪਹਿਲਾਂ ਵੀ ਹੋਏ ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਇਸ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media