ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਜਿਲਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਪੰਜਾਬ ਦੇ 18 ਤੋਂ 21 ਸਾਲ ਦੇ ਨੌਜਵਾਨਾਂ ਨੂੰ ਵੋਟਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਿਲੇ ਭਰ ਵਿੱਚ ਚਲਾਈ ਜਾ ਰਹੀ ਹੈ।ਜਿਸ ਵਿਚ ਚੋਣ ਹਲਕਾ 17 ਅੰਮਿ੍ਰਤਸਰ ਕੇਂਦਰੀ ਦੇ ਬੂਥ ਦਰਜਾ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਵੋਟਰ ਸੂਚੀ ਦੇ 100% ਪੜਤਾਲ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦੇ ਹਲਕਾ ਕੇਂਦਰੀ ਅੰਮਿ੍ਰਤਸਰ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸੋਰਵ ਅਰੋੜਾ ਨੇ ਦੱਸਿਆ ਕਿ 23 ਜੁਲਾਈ ਦਿਨ ਐਤਵਾਰ ਨੂੰ ਆਪਣੇ ਆਪਣੇ ਬੂਥਾਂ ਤੇ ਸਮਾਂ 9-00 ਵਜੇ ਸਵੇਰੇ ਤੋਂ ਸ਼ਾਮ 5-00 ਵਜੇ ਤੱਕ ਬੈਠ ਕੇ ਚਾਹਵਾਨ ਬਿਨੇਕਾਰ ਵਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ।ਸਮੂਹ ਵੋਟਰਾਂ/ਇੱਛੁਕ ਵਿਅਕਤੀਆਂ ਅਤੇ ਸੰਸਥਾ ਦੇ ਮੁੱਖੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਬੂਥ ਦਰਜਾ ਅਫ਼ਸਰ ਨਾਲ ਪੂਰਾ ਸਹਿਯੋਗ ਕੀਤਾ ਜਾਵੇ ਅਤੇ ਬਿਨੇਕਾਰ ਆਪਣੀਆਂ ਫੋਟੋਆਂ, ਪਹਿਚਾਣ, ਜਨਮ ਮਿਤੀ ਅਤੇ ਰਹਾਇਸ਼ ਸਬੰਧੀ ਸਬੂਤ ਤਿਆਰ ਰੱਖਣ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media