ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਦੁੱਧ ਖਪਤਕਾਰਾਂ ਨੁੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸਦਾ ਮਹਤੱਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਪਠਾਨਕੋਟ ਸ਼ਹਿਰ ਦੇ ਮੁਹੱਲਾ ਅੰਗੂਰਾਂ ਵਾਲਾ ਬਾਗ ਵਿਖੇ ਦੁੱਧ ਖਪਤਕਾਰਾਂ ਜਾਗਰੂਕਤਾ ਮੁਹਿਮ ਤਹਿਤ ਦੁੱਧ ਪਰਖ ਜਾਗਰੂਕਤਾ ਕੈਂਪ ਦਾ ਆਯੋਜਨ ਡੇਅਰੀ ਵਿਕਾਸ ਦੇ ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਦੀ ਅਗੁਵਾਈ ਹੇਠ ਕੀਤਾ ਗਿਆ।ਕੈਂਪ ਸਬੰਧੀ ਜਾਣਕਾਰੀ ਦਿੰਦਿਆ ਰੋਹਨ ਕੁਮਾਰ ਨੇ ਦੱਸਿਆ ਕਿ ਕੈਂਪ ਦੌਰਾਨ ਮੋਬਾਇਲ ਲੈਬਾਰਟਰੀ ਰਾਹੀਂ ਦੁੱਧ ਦੇ ਸੈਂਪਲ ਟੈਸਟ ਕਰਨ ਉਪਰੰਤ ਨਤੀਜੇ ਮੌਕੇ ਤੇ ਹੀ ਮੁਫਤ ਦਿੱਤੇ ਗਏ।ਉਨਾਂ ਦੱਸਿਆ ਕਿ ਦੁੱਧ ਖੱਪਤਕਾਰ ਜਾਗਰੂਕਤਾ ਮੁਹਿਮ ਦਾ ਮੁੱਖ ਮੰਤਵ ਦੁੱਧ ਖਪਤਕਾਰਾਂ ਨੰੂ ਉਨਾਂ ਵਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤਾਂ ਬਾਰੇ ਜਾਣਕਾਰੀ ਦੇਣਾ ਹੈ।ਵਿਭਾਗੀ ਟੀਮ ਵਿੱਚ ਕਰਨਪ੍ਰਤਾਪ ਸਿੰਘ, ਰੋਹਨ ਕੁਮਾਰ, ਵਿਲੀਅਮ ਤੇ ਅਸ਼ਵਨੀ ਮੌਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media