ਅੰਮ੍ਰਿਤਸਰ 19 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਦਿੱਲੀ ਹਵਾਈ ਅੱਡੇ ਲਈ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਆਦਿ ਤੋਂ ਜੋ
ਪੈਪਸੂ ਕਾਰਪੋਰੇਸ਼ਨ ਦੀਆਂ ਬੱਸਾਂ ਦੀ ਸ਼ੁਰੂਆਤ ਦਾ ਸੁਆਗਤ ਕਰਦੇ ਹੋਏ, ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਅਜਿਹੀ ਬੱਸ ਸੇਵਾ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੀ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਲਿਖੇ ਵੱਖ-ਵੱਖ ਪੱਤਰਾਂ ਵਿੱਚ ਮੰਚ ਆਗੂ ਨੇ ਕਿਹਾ ਕਿ ਵੱਖ-ਵੱਖ ਸ਼ਹਿਰਾਂ ਤੋਂ ਮੁਸਾਫ਼ਰ ਤੇ ਉਨ੍ਹਾਂ ਨੂੰ ਛੱਡਣ ਵਾਲੇ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਹਵਾਈ ਅੱਡੇ ਲਈ ਆਉਂਦੇ ਹਨ।ਉਨ੍ਹਾਂ ਨੂੰ ਜਾਂ ਤਾਂ ਆਪਣੀਆਂ ਗੱਡੀਆਂ ਵਿੱਚ ਜਾਂ ਟੈਕਸੀਆਂ ਵਿੱਚ ਆਉਣਾ ਜਾਣਾ ਪੈਂਦਾ ਹੈ।ਧੁੰਦ, ਮੀਂਹ, ਝੱਖੜ ਤੋਂ ਇਲਾਵਾ ਉਨ੍ਹਾਂ ਨੂੰ ਕਈ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜੇ ਪੈਪਸੂ ਕਾਰਪੋਰੇਸ਼ਨ ਜਾਂ ਪੰਜਾਬ ਰੋਡਵੇਜ਼ ਦੀਆਂ ਵਧੀਆ (ਲਗਜ਼ਰੀ) ਬੱਸਾਂ ਵੱਖ-ਵੱਖ ਸ਼ਹਿਰਾਂ ਨੂੰ ਚੱਲ ਪੈਣ ਜਿਵੇਂ ਕਿ ਦਿੱਲੀ ਨੂੰ ਆਉਂਦੀਆਂ ਜਾਂਦੀਆਂ ਹਨ ਤਾਂ ਉਨ੍ਹਾਂ ਨੂੰ ਇਸ ਨਾਲ ਬਹੁਤ ਵੱਡੀ ਰਾਹਤ ਮਿਲ ਜਾਵੇਗੀ ਤੇ ਕਿਰਾਇਆ ਵੀ ਪ੍ਰਾਈਵੇਟ ਬੱਸਾਂ ਨਾਲੋਂ ਤਕਰੀਬਨ ਅੱਧਾ ਦੇਣਾ ਪਵੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media