Tuesday, March 17, 2026

ਲੇਟ ਲਤੀਫ ਕਰਮਚਾਰੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ

ਦਫਤਰੀ ਆਏ ਲੋਕਾਂ ਤੇ ਖਾਸ ਕਰਕੇ ਬਜੁੱਰਗਾਂ ਨਾਲ ਹਲੀਮੀ ਨਾਲ ਬੋਲਣ ਮੁਲਾਜ਼ਮ
ਬਟਾਲਾ, 19 ਜੁਲਾਈ (ਪੰਜਾਬ ਪੋਸਟ- ਨਰਿੰਦਰ ਸਿੰਘ ਬਰਨਾਲ) – ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਸਬ-ਡਵੀਜ਼ਨ ਦੇ ਸਮੂਹ ਸਰਕਾਰੀ ਅਧਿਕਾਰੀਆਂ ਤੇ PPN1907201713ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਦਫਤਰਾਂ `ਚ ਕੰਮ ਕਰਾਉਣ ਆਏ ਸਾਰੇ ਨਾਗਰਿਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਸਮੇਂ ਸਿਰ ਸਰਕਾਰੀ ਸੇਵਾਵਾਂ ਦੇਣ।ਅੱਜ ਆਪਣੇ ਦਫਤਰ `ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਇਹ ਹਦਾਇਤ ਕਰਦਿਆਂ ਉਨਾਂ ਕਿਹਾ ਕਿ ਸਰਕਾਰੀ ਕਰਮਚਾਰੀ ਲੋਕ ਸੇਵਕ ਬਣ ਕੇ ਲੋਕਾਂ ਦੀ ਸੇਵਾ ਕਰਨ ਅਤੇ ਦਫਤਰਾਂ `ਚ ਹਰ ਵਿਅਕਤੀ ਨੂੰ ਪੂਰਾ ਸਤਿਕਾਰ ਦਿੱਤਾ ਜਾਵੇ।ਰੋਹਿਤ ਗੁਪਤਾ ਨੇ ਕਿਹਾ ਕਿ ਦਫਤਰਾਂ `ਚ ਕੰਮ ਕਰਾਉਣ ਆਏ ਬਜ਼ੁਰਗਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇ ਅਤੇ ਪਹਿਲ ਦੇ ਅਧਾਰ `ਤੇ ਉਨਾਂ ਦੇ ਕੰਮ ਕੀਤੇ ਜਾਣ।ਉਨਾਂ ਕਿਹਾ ਕਿ ਪਬਲਿਕ ਡੀਲਿੰਗ ਵਾਲੇ ਦਫਤਰਾਂ `ਚ ਬਜ਼ੱਰਗਾਂ ਲਈ ਵੱਖਰੀਆਂ ਲਾਈਨਾਂ ਲਗਵਾਈਆਂ ਜਾਣ ਤਾਂ ਜੋ ਜਿਆਦਾ ਸਮਾਂ ਉਨਾਂ ਨੂੰ ਖੜੇ ਨਾ ਹੋਣਾ ਪਵੇ।ਰੋਹਿਤ ਗੁਪਤਾ ਨੇ ਕਿਹਾ ਕਿ ਸਰਕਾਰੀ ਦਫਤਰਾਂ `ਚ ਸਟਾਫ ਦੀ ਲੇਟ ਲਤੀਫੀ ਬਿਲਕੁੱਲ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕਰਮਚਾਰੀ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਦਫਤਰ `ਚ ਆਪਣੀ ਹਾਜ਼ਰੀ ਯਕੀਨੀ ਬਣਾਉਣ।ਉਨਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਕਰਮਚਾਰੀ ਦਫਤਰ `ਚੋਂ ਗੈਰ ਹਾਜ਼ਰ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਐਸ.ਡੀ.ਐਮ ਬਟਾਲਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬ-ਡਵੀਜ਼ਨ ਬਟਾਲਾ `ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜਿਆ ਜਾਵੇ।ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੌਕੇ `ਤੇ ਜਾ ਕੇ ਜਾਇਜਾ ਲੈਣ ਅਤੇ ਕੰਮ ਦੀ ਗੁਣਵਤਾ ਅਤੇ ਮਿਆਰ ਨੂੰ ਖੁਦ ਚੈਕ ਕਰਨ।ਉਨਾਂ ਕਿਹਾ ਕਿ ਅਧਿਕਾਰੀ ਵਿਕਾਸ ਪੱਖ ਤੋਂ ਲੋਕਾਂ ਦੀ ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਹੱਲ ਕਰਨ ਲਈ ਪੂਰੀ ਦਿਲਚਸਪੀ ਲੈਣ।ਉਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮ ਨੂੰ ਹੇਠਲੇ ਪੱਧਰ ਤਕ ਲਾਗੂ ਕੀਤਾ ਜਾਵੇ ਤਾਂ ਹਰ ਲੋੜਵੰਦ ਨੂੰ ਲਾਭ ਮਿਲ ਸਕੇ।
ਮੀਟਿੰਗ ਦੌਰਾਨ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਲਛਮਣ ਸਿੰਘ, ਬੀ.ਡੀ.ਪੀ.ਓ ਬਟਾਲਾ ਭਗਵਾਨ ਸਿੰਘ, ਐਸ.ਡੀ.ਓ ਪੰਚਾਇਤੀ ਰਾਜ ਬਲਦੇਵ ਸਿੰਘ, ਐਸ.ਡੀ.ਓ. ਮੰਡੀ ਬੋਰਡ ਬਲਦੇਵ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply