Sunday, September 27, 2026

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਜਿਤਿਆ ‘ਬੈਸਟ ਡਿਸੀਪਲਿਨ’ ਟੀਮ ਦਾ ਖ਼ਿਤਾਬ

ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ PPN1907201715ਵੱਲੋਂ ਡਲਹੌਜੀ ਵਿਖੇ ਲਗਾਏ ਗਏ ਹਾਈਕਿੰਗ-ਟ੍ਰਾਈਕਿੰਗ ਕੈਂਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ‘ਬੈਸਟ ਡਿਸੀਪਲਿਨ‘ ਟੀਮ ਦਾ ਇਨਾਮ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਡਾਂਸ, ਗੀਤ ਅਤੇ ਕਵਿਤਾ ’ਚ ਵੀ ਦੂਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਡਾ. ਮਾਹਲ ਨੇ ਵਿਦਿਆਰਥਣਾਂ ਨੂੰ ਭਵਿੱਖ ’ਚ ਵੀ ਇਹੋ ਜਿਹੀਆਂ ਹੋਰ ਮੱਲ੍ਹਾਂ ਮਾਰਨ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਕਾਲਜ ਦੇ ਯੂਥ ਵੈਲਫ਼ੇਅਰ ਦੇ ਡੀਨ ਡਾ. ਜਤਿੰਦਰ ਕੌਰ ਨੇ ਵੀ ਵਿਦਿਆਰਥਣਾਂ ਦੇ ਚੰਗੇ ਪ੍ਰਦਰਸ਼ਨ ’ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply