Monday, July 20, 2026

ਸੜਕ ਹਾਦਸੇ ’ਚ ਮਾਰੇ ਗਏ ਪ੍ਰਚਾਰਕ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਦਲਬੀਰ ਸਿੰਘ ਤੇੜੀ ਦੇ ਗ੍ਰਹਿ ਵਿਖੇ ਪੁੱਜ ਕੇ ਕਮੇਟੀ ਦੇ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਭੂਰਾ ਕੋਹਨਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਚਾਰਕ ਭਾਈ ਦਲਬੀਰ ਸਿੰਘ ਦੇ ਬੇਵਕਤੀ ਵਿਛੋੜੇ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਹੀ ਸ਼੍ਰੋਮਣੀ ਕਮੇਟੀ ਨੂੰ ਵੀ ਇਸ ਇਮਾਨਦਾਰ ਤੇ ਮਿਹਨਤੀ ਪ੍ਰਚਾਰਕ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ।ਉਨ੍ਹਾਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਪਰਿਵਾਰ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿੱਤਾ।ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨਾਂ ਨੇ ਭਾਈ ਦਲਬੀਰ ਸਿੰਘ ਦੇ ਗੰਭੀਰ ਜ਼ਖਮੀ ਹੋਏ ਪੁੱਤਰ ਰੋਬਨਪ੍ਰੀਤ ਸਿੰਘ ਦੀ ਸਿਹਤਯਾਬੀ ਲਈ ਵੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ।ਇਸ ਮੌਕੇ ਰਾਜਿੰਦਰ ਸਿੰਘ ਰੂਬੀ ਅਟਾਰੀ, ਬਾਪੂ ਸੁਰਿੰਦਰ ਸਿੰਘ ਤੇੜੀ, ਲਖਬੀਰ ਸਿੰਘ ਤੇੜੀ, ਸਰਪੰਚ ਗੁਰਪ੍ਰੀਤ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਸੁਰਜੀਤ ਸਿੰਘ ਸ਼ਾਹ ਆਦਿ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply